1 Samuel 9:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਨੌਕਰ ਨੇ ਜਵਾਬ ਦਿੱਤਾ, “ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਮਨੁੱਖ ਹੈ। ਲੋਕ ਉਸਦੀ ਬੜੀ ਇੱਜ਼ਤ ਕਰਦੇ ਹਨ। ਉਹ ਜੋ ਕੁਝ ਵੀ ਆਖੇ ਸੱਚ ਹੋ ਜਾਂਦਾ ਹੈ। ਇਸ ਲਈ ਚੱਲੋ ਸ਼ਹਿਰ ਨੂੰ ਚੱਲੀਏ। ਸ਼ਾਇਦ ਪਰਮੇਸ਼ੁਰ ਦਾ ਮਨੁੱਖ ਹੀ ਸਾਨੂੰ ਕੋਈ ਰਾਹ ਦੱਸ ਦੇਵੇ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਟਹਿਲੂਏ ਨੇ ਉਹ ਨੂੰ ਆਖਿਆ, ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਮਰਦ ਹੈ ਅਤੇ ਉਹ ਪਤ ਵਾਲਾ ਮਰਦ ਹੈ ਅਤੇ ਜੇਹਾ ਉਹ ਆਖੇ ਸਭ ਕੁਝ ਤੇਹਾ ਹੀ ਹੁੰਦਾ ਹੈ। ਚੱਲੋ ਉਸ ਕੋਲ ਚੱਲੀਏ। ਕੀ ਜਾਣੀਏ ਜੋ ਉਹ ਜਿਸ ਦੇ ਵਿੱਚ ਜਾਣਾ ਚੰਗਾ ਹੈ ਉਹ ਰਾਹ ਸਾਨੂੰ ਦੱਸੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੇਵਕ ਨੇ ਆਖਿਆ, ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਦਾਸ ਹੈ ਅਤੇ ਉਹ ਬਹੁਤ ਆਦਰਯੋਗ ਹੈ ਅਤੇ ਜਿਵੇਂ ਉਹ ਆਖੇ ਸਭ ਕੁਝ ਉਸੇ ਤਰ੍ਹਾਂ ਹੁੰਦਾ ਹੈ। ਚੱਲੋ ਉਸ ਕੋਲ ਚੱਲੀਏ। ਹੋ ਸਕਦਾ ਹੈ, ਜਿਸ ਰਾਹ ਦੇ ਵਿੱਚ ਜਾਣਾ ਚੰਗਾ ਹੈ ਉਹ ਰਾਹ ਸਾਨੂੰ ਦੱਸੋ?