1 Thessalonians 1:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੂਰਤੀਆਂ ਦੀ ਪੂਜਾ ਛੱਡ ਕੇ ਪਰਮੇਸ਼ੁਰ ਦੇ ਪੁੱਤਰ ਦੀ ਸਵਰਗ ਵਿੱਚੋਂ ਆਮਦ ਨੂੰ ਉਡੀਕਣ ਲੱਗੇ। ਪਰਮੇਸ਼ੁਰ ਨੇ ਆਪਣੇ ਪੁੱਤਰ ਯਿਸੂ ਨੂੰ ਮੁਰਦੇ ਤੋਂ ਜਿਵਾਲਿਆ। ਯਿਸੂ ਹੀ ਹੈ ਜੋ ਸਾਨੂੰ ਪਰਮੇਸ਼ੁਰ ਦੇ ਗੁੱਸੇ ਤੋਂ ਬਚਾਵੇਗਾ ਜੋ ਕਿ ਆ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਕਿਸ ਤਰ੍ਹਾਂ ਤੁਸੀਂ ਹੁਣ ਉਹਨਾਂ ਦੇ ਪੁੱਤਰ ਯਿਸੂ ਦੀ ਸਵਰਗ ਤੋਂ ਵਾਪਸ ਆਉਣ ਦੀ ਉਡੀਕ ਕਰ ਰਹੇ ਹੋ ਜਿਹਨਾਂ ਨੂੰ ਪਰਮੇਸ਼ਰ ਨੇ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਅਤੇ ਜਿਹੜੇ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਵਰਗ ਤੋਂ ਪਰਮੇਸ਼ਵਰ ਦੇ ਪੁੱਤਰ ਦੀ ਉਡੀਕ ਕਰਦੇ ਰਹੋ, ਜਿਸਨੂੰ ਉਸਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸ਼ੂ ਨੂੰ, ਜੋ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਪੁੱਤ੍ਰ ਦੇ ਸੁਰਗੋਂ ਆਉਣ ਦੀ ਉਡੀਕ ਕਰੋ ਜਿਸ ਨੂੰ ਓਨ ਮੁਰਦਿਆਂ ਵਿੱਚੋਂ ਜਿਵਾਲਿਆਂ ਅਰਥਾਤ ਯਿਸੂ ਦੀ ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾ ਲੈਂਦਾ ਹੈ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے پُتر دے اسمان ولّوں آؤن دی اُڈِیک وِچ رہو۔ جِہنُوں اوس مُردیاں وِچوں جوایا۔ جِہدا ناں اے یِسُوع۔ جیہڑا سانُوں آؤن والے غضبوں چھڈاؤندا اے۔
Punjabi Standard Bible (Punjabi Standard Bible) 2023
ਅਤੇ ਸਵਰਗ ਤੋਂ ਉਸ ਦੇ ਪੁੱਤਰ ਦੀ ਉਡੀਕ ਕਰੋ ਅਰਥਾਤ ਯਿਸੂ ਦੀ ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਵਾਇਆ ਅਤੇ ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦਾ ਹੈ।