1 Thessalonians 1:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਸੀਂ ਪਰਮੇਸ਼ੁਰ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰਦੇ ਹਾਂ। ਅਸੀਂ ਹਮੇਸ਼ਾ ਉਨ੍ਹਾਂ ਗੱਲਾਂ ਲਈ ਜਿਹੜੀਆਂ ਤੁਸੀਂ ਆਪਣੇ ਵਿਸ਼ਵਾਸ ਰਾਹੀਂ ਕੀਤੀਆਂ ਹਨ, ਧੰਨਵਾਦ ਕਰਦੇ ਹਾਂ। ਅਤੇ ਉਸ ਕੰਮ ਲਈ ਜਿਹੜਾ ਤੁਸੀਂ ਆਪਣੇ ਪਿਆਰ ਸਦਕਾ ਕੀਤਾ ਹੈ ਧੰਨਵਾਦ ਕਰਦੇ ਹਾਂ। ਅਸੀਂ ਉਸਦਾ ਧੰਨਵਾਦ ਕਰਦੇ ਹਾਂ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਆਪਣੀ ਆਸ ਲਈ ਮਜਬੂਤ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਹਮੇਸ਼ਾ ਆਪਣੇ ਪਿਤਾ ਪਰਮੇਸ਼ਰ ਦੇ ਸਾਹਮਣੇ ਤੁਹਾਨੂੰ ਯਾਦ ਕਰਦੇ ਹਾਂ ਕਿ ਤੁਸੀਂ ਕਿਸ ਤਰ੍ਹਾਂ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਉਮੀਦ ਦੇ ਦੁਆਰਾ ਸਹਿਣਸ਼ੀਲਤਾ ਦਾ ਪ੍ਰਗਟਾਵਾ ਕਰਦੇ ਹੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ਵਰ ਦੇ ਅੱਗੇ ਪ੍ਰਰਾਥਨਾ ਵਿੱਚ ਲਗਾਤਾਰ ਯਾਦ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੀ ਨਿਹਚਾ ਦਾ ਕੰਮ ਅਤੇ ਪ੍ਰੇਮ ਦੀ ਮਿਹਨਤ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਉੱਤੇ ਤੁਹਾਡੀ ਆਸਾ ਦੀ ਧੀਰਜ ਆਪਣੇ ਪਰਮੇਸ਼ੁਰ ਪਿਤਾ ਅਤੇ ਪਿਤਾ ਦੇ ਅੱਗੇ ਨਿੱਤ ਚੇਤੇ ਕਰਦੇ ਹਾਂ
Punjabi ERV
ਜਦੋਂ ਅਸੀਂ ਪਰਮੇਸ਼ੁਰ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰਦੇ ਹਾਂ। ਅਸੀਂ ਹਮੇਸ਼ਾ ਉਨ੍ਹਾਂ ਗੱਲਾਂ ਲਈ ਜਿਹਡ਼ੀਆਂ ਤੁਸੀਂ ਆਪਣੇ ਵਿਸ਼ਵਾਸ ਰਾਹੀਂ ਕੀਤੀਆਂ ਹਨ, ਸ਼ੁਕਰਾਨਾ ਕਰਦੇ ਹਾਂ। ਅਤੇ ਉਸ ਕੰਮ ਲਈ ਜਿਹਡ਼ਾ ਤੁਸੀਂ ਆਪਣੇ ਪਿਆਰ ਸਦਕਾ ਕੀਤਾ ਹੈ ਸ਼ੁਕਰਾਨਾ ਕਰਦੇ ਹਾਂ। ਅਸੀਂ ਉਸਦਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਆਪਣੀ ਆਸ ਲਈ ਮਜਬੂਤ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے خُدا تے باپ اگّے تُہاڈے اِیمان دے کمّ تے مُحبّت دی محنت تے اوس آس دے صبر نُوں جیہڑا ساڈے خُداوند یِسُوع مسِیح دے اُتّے اے۔ ہر ویلے یاد کرنے آں۔
Punjabi Standard Bible (Punjabi Standard Bible) 2023
ਅਤੇ ਆਪਣੇ ਪਿਤਾ ਅਤੇ ਪਰਮੇਸ਼ਰ ਦੇ ਸਨਮੁੱਖ ਤੁਹਾਡੇ ਵਿਸ਼ਵਾਸ ਦੇ ਕੰਮ, ਪ੍ਰੇਮ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਤੁਹਾਡੀ ਆਸ ਦੀ ਦ੍ਰਿੜ੍ਹਤਾ ਨੂੰ ਲਗਾਤਾਰ ਯਾਦ ਕਰਦੇ ਹਾਂ।