1 Thessalonians 1:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਥਾਂ ਲੋਕੀ ਉਸ ਚੰਗੇ ਢੰਗ ਬਾਰੇ ਗੱਲਾਂ ਕਰਦੇ ਹਨ ਜਿਸ ਨਾਲ ਤੁਸੀਂ ਸਾਡਾ ਸੁਆਗਤ ਕੀਤਾ ਸੀ ਜਦੋਂ ਅਸੀਂ ਤੁਹਾਡੇ ਕੋਲ ਆਏ ਸੀ। ਉਹ ਲੋਕ ਦੱਸਦੇ ਹਨ ਕਿ ਕਿਵੇਂ ਤੁਸੀਂ ਮੂਰਤੀਆਂ ਦੀ ਪੂਜਾ ਛੱਡ ਦਿੱਤੀ ਅਤੇ ਜਿਉਂਦੇ ਅਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਬਦਲ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਾਰੇ ਲੋਕ ਆਪ ਹੀ ਦੱਸ ਰਹੇ ਹਨ ਕਿ ਜਦੋਂ ਅਸੀਂ ਤੁਹਾਡੇ ਕੋਲ ਆਏ ਤੁਸੀਂ ਸਾਡਾ ਕਿਸ ਤਰ੍ਹਾਂ ਸੁਆਗਤ ਕੀਤਾ ਅਤੇ ਕਿਸ ਤਰ੍ਹਾਂ ਤੁਸੀਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ਰ ਦੇ ਵੱਲ ਮੁੜੇ ਅਤੇ ਉਸ ਸੱਚੇ ਅਤੇ ਜਿਊਂਦੇ ਪਰਮੇਸ਼ਰ ਦੇ ਸੇਵਕ ਬਣੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹਨਾਂ ਖੁਦ ਸਾਨੂੰ ਦੱਸਿਆ ਕਿ ਤੁਸੀਂ ਸਾਡਾ ਕਿਸ ਤਰ੍ਹਾਂ ਦਾ ਸਵਾਗਤ ਕੀਤਾ ਸੀ। ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ਵਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ਵਰ ਦੀ ਸੇਵਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤਾਂ ਆਪੇ ਸਾਡੇ ਵਿਖੇ ਦੱਸਦੇ ਹਨ ਜੋ ਤੁਹਾਡੇ ਕੋਲ ਸਾਡਾ ਆਉਣਾ ਕਿਸ ਪਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਭਈ ਸਤ ਸ਼੍ਰੀ ਅਕਾਲ ਪਰਮੇਸ਼ੁਰ ਦੀ ਸੇਵਾ ਕਰੋ
Punjabi ERV
ਹਰ ਥਾਂ ਲੋਕੀ ਉਸ ਚੰਗੇ ਢੰਗ ਬਾਰੇ ਗੱਲਾਂ ਕਰਦੇ ਹਨ ਜਿਸ ਨਾਲ ਤੁਸੀਂ ਸਾਡਾ ਸੁਆਗਤ ਕੀਤਾ ਸੀ ਜਦੋਂ ਅਸੀਂ ਤੁਹਾਡੇ ਕੋਲ ਆਏ ਸੀ। ਉਹ ਲੋਕ ਦੱਸਦੇ ਹ ਕਿ ਕਿਵੇਂ ਤੁਸੀਂ ਮੂਰਤੀਆਂ ਦੀ ਪੂਜਾ ਛੱਡ ਦਿੱਤੀ ਅਤੇ ਜਿਉਂਦੇ ਅਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਬਦਲ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی اوہ آپ ساڈا ذِکر کر دے نیں پئی ساڈا تُہاڈے کول آؤنا کیہو جِہیا ہویا تے تُسی کِس طرح بُتاں ولّوں خُدا ولّ مُڑے۔ تاں جو زِندہ تے سَچّے خُدا دے بندے بنو۔
Punjabi Standard Bible (Punjabi Standard Bible) 2023
ਕਿਉਂ ਜੋ ਉਹ ਆਪ ਸਾਡੇ ਵਿਖੇ ਦੱਸਦੇ ਹਨ ਕਿ ਤੁਸੀਂ ਕਿਸ ਤਰ੍ਹਾਂ ਸਾਡਾ ਸੁਆਗਤ ਕੀਤਾ ਅਤੇ ਕਿਵੇਂ ਤੁਸੀਂ ਮੂਰਤੀਆਂ ਦੀ ਵੱਲੋਂ ਪਰਮੇਸ਼ਰ ਵੱਲ ਮੁੜੇ ਤਾਂਕਿ ਜੀਉਂਦੇ ਅਤੇ ਸੱਚੇ ਪਰਮੇਸ਼ਰ ਦੀ ਸੇਵਾ ਕਰੋ