1 Thessalonians 2:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਰਗੇ ਬਣ ਗਏ, ਜੋ ਕਿ ਮਸੀਹ ਯਿਸੂ ਵਿੱਚ ਯਹੂਦਿਯਾ ਵਿੱਚ ਹਨ। ਯਹੂਦਿਆਂ ਵਿੱਚ ਪਰਮੇਸ਼ੁਰ ਦੇ ਲੋਕਾਂ ਨੇ ਉੱਥੋਂ ਦੇ ਹੋਰ ਯਹੂਦੀਆਂ ਵੱਲੋਂ ਕਸ਼ਟ ਸਹਾਰੇ, ਅਤੇ ਤੁਸੀਂ ਆਪਣੇ ਹੀ ਦੇਸ਼ ਦੇ ਲੋਕਾਂ ਵੱਲੋਂ ਵੀ ਕਸ਼ਟ ਸਹਾਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਤੁਹਾਡਾ ਹਾਲ ਪਰਮੇਸ਼ਰ ਦੀਆਂ ਉਹਨਾਂ ਕਲੀਸਿਯਾਵਾਂ ਵਰਗਾ ਹੈ ਜੋ ਮਸੀਹ ਯਿਸੂ ਦੇ ਵਿੱਚ ਯਹੂਦਿਯਾ ਵਿੱਚ ਹਨ । ਤੁਸੀਂ ਵੀ ਆਪਣੇ ਲੋਕਾਂ ਦੇ ਕੋਲੋਂ ਅੱਤਿਆਚਾਰ ਸਹੇ ਜਿਸ ਤਰ੍ਹਾਂ ਉਹਨਾਂ ਨੇ ਯਹੂਦੀਆਂ ਦੇ ਕੋਲੋਂ ਸਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ਵਰ ਦੀਆਂ ਉਹਨਾਂ ਕਲੀਸਿਆਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸ਼ੂ ਦੀਆਂ ਯਹੂਦਿਯਾ ਪ੍ਰਾਂਤ ਵਿੱਚ ਹਨ: ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਉਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਓਹਨਾਂ ਕਲੀਸਿਯਾਂ ਵਰਗੇ ਹੋਏ ਹੋ ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਤੁਸਾਂ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਹੋ ਦੁਖ ਝੱਲੇ ਜਿਹੜੇ ਓਹਨਾਂ ਵੀ ਯਹੂਦੀਆਂ ਦੇ ਹੱਥੋਂ ਝੱਲੇ ਸਨ
Punjabi ERV
ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਰਗੇ ਬਣ ਗਏ, ਜੋ ਕਿ ਮਸੀਹ ਯਿਸੂ ਵਿੱਚ ਯਹੂਦਿਯਾ ਵਿੱਚ ਹਨ। ਯਹੂਦਿਆਂ ਵਿੱਚ ਪਰਮੇਸ਼ੁਰ ਦੇ ਲੋਕਾਂ ਨੇ ਉਥੋਂ ਦੇ ਹੋਰ ਯਹੂਦੀਆਂ ਵੱਲੋਂ ਕਸ਼ਟ ਸਹਾਰੇ, ਅਤੇ ਤੁਸੀਂ ਆਪਣੇ ਹੀ ਦੇਸ਼ ਦੇ ਲੋਕਾਂ ਵੱਲੋਂ ਵੀ ਕਸ਼ਟ ਸਹਾਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی تُسی بھراؤ خُدا دی اوہناں کلِیسیاواں دے نمونے اُتّے چَلّن والے بن گئے۔ جیہڑیاں یہُودیہ وِچ مسِیح یِسُوع وِچ نیں۔ کیوں جو تُساں وی اپنے مُلکی بھراواں توں ہو تکلیفاں سَہیاں جیہڑیاں اوہناں وی یہُودِیاں کولوں۔
Punjabi Standard Bible (Punjabi Standard Bible) 2023
ਕਿਉਂਕਿ ਹੇ ਭਾਈਓ, ਤੁਸੀਂ ਮਸੀਹ ਯਿਸੂ ਵਿੱਚ ਪਰਮੇਸ਼ਰ ਦੀਆਂ ਉਨ੍ਹਾਂ ਕਲੀਸਿਆਵਾਂ ਦੀ ਰੀਸ ਕਰਨ ਵਾਲੇ ਬਣੇ ਜੋ ਯਹੂਦਿਯਾ ਵਿੱਚ ਹਨ, ਕਿਉਂ ਜੋ ਤੁਸੀਂ ਵੀ ਆਪਣੇ ਲੋਕਾਂ ਤੋਂ ਉਹੀ ਦੁੱਖ ਪਾਇਆ, ਜਿਹਾ ਉਨ੍ਹਾਂ ਨੇ ਯਹੂਦੀਆਂ ਤੋਂ ਪਾਇਆ ਸੀ।