1 Thessalonians 2:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰੱਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹੜਾ ਸਾਡੇ ਦਿਲਾਂ ਨੂੰ ਪਰੱਖਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਗੋਂ ਪਰਮੇਸ਼ਰ ਨੇ ਆਪ ਸਾਡੀ ਪਰਖ ਕੀਤੀ ਹੈ ਅਤੇ ਸਾਨੂੰ ਇਸ ਦੇ ਯੋਗ ਸਮਝ ਕੇ ਸ਼ੁਭ ਸਮਾਚਾਰ ਸੌਂਪਿਆ ਹੈ । ਅਸੀਂ ਉਹਨਾਂ ਦੀ ਇੱਛਾ ਦੇ ਅਨੁਸਾਰ ਸੁਣਾਉਂਦੇ ਹਾਂ, ਅਸੀਂ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ਰ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰਦੇ ਹਾਂ ਜੋ ਸਾਡੇ ਦਿਲਾਂ ਦੀ ਜਾਂਚ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੇ ਉਲਟ, ਅਸੀਂ ਉਨ੍ਹਾਂ ਲੋਕਾਂ ਵਜੋਂ ਬੋਲਦੇ ਹਾਂ ਜਿਨ੍ਹਾਂ ਨੂੰ ਪਰਮੇਸ਼ਵਰ ਦੁਆਰਾ ਖੁਸ਼ਖ਼ਬਰੀ ਸੌਂਪੀ ਗਈ ਹੈ। ਅਸੀਂ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ ਪਰ ਪਰਮੇਸ਼ਵਰ ਜੋ ਸਾਡੇ ਦਿਲਾਂ ਨੂੰ ਜਾਂਚਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਪਰਵਾਨ ਹੋਏ ਹਾਂ ਜੋ ਇੰਜੀਲ ਸਾਨੂੰ ਸੌਂਪੀ ਜਾਵੇ ਤਿਵੇਂ ਅਸੀਂ ਬੋਲਦੇ ਹਾਂ, ਇਉਂ ਨਹੀਂ ਭਈ ਅਸੀਂ ਮਨੁੱਖਾਂ ਨੂੰ ਰਿਝਾਉਂਦੇ ਹਾਂ, ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਪਰਤਾਉਂਦਾ ਹੈ
Punjabi ERV
ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹਡ਼ਾ ਸਾਡੇ ਦਿਲਾਂ ਨੂੰ ਪਰਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیویں اسی خُدا کولوں منظُور ہوئے۔ پئی خُوشخبری ساڈے سپُرد کِیتی جائے۔ اوسے طرح اسی بیان کرنے آں۔ بندیاں نُوں نئیں پر خُدا نُوں خُوش کرن لئی۔ جیہڑا ساڈے دِلاں نُوں پرکھدا اے۔
Punjabi Standard Bible (Punjabi Standard Bible) 2023
ਸਗੋਂ ਜਿਵੇਂ ਪਰਮੇਸ਼ਰ ਨੇ ਸਾਨੂੰ ਯੋਗ ਸਮਝਿਆ ਕਿ ਸਾਨੂੰ ਖੁਸ਼ਖ਼ਬਰੀ ਦੀ ਜ਼ਿੰਮੇਵਾਰੀ ਸੌਂਪੇ, ਅਸੀਂ ਉਸੇ ਤਰ੍ਹਾਂ ਬੋਲਦੇ ਹਾਂ; ਮਨੁੱਖਾਂ ਨੂੰ ਖੁਸ਼ ਕਰਨ ਲਈ ਨਹੀਂ ਬਲਕਿ ਪਰਮੇਸ਼ਰ ਨੂੰ ਖੁਸ਼ ਕਰਨ ਲਈ ਜਿਹੜਾ ਸਾਡੇ ਦਿਲਾਂ ਨੂੰ ਜਾਂਚਦਾ ਹੈ।