1 Thessalonians 2:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਕਿਸੇ ਕੋਲੋਂ ਵੀ ਵਡਿਆਈ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ, ਨਾ ਤੁਹਾਡੇ ਕੋਲੋਂ ਅਤੇ ਨਾ ਕਿਸੇ ਹੋਰ ਕੋਲੋਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਲੋਕਾਂ ਤੋਂ ਪ੍ਰਸ਼ੰਸਾ ਦੀ ਭਾਲ ਨਹੀਂ ਕੀਤੀ, ਨਾ ਕਿ ਤੁਹਾਡੇ ਤੋਂ ਜਾਂ ਕਿਸੇ ਹੋਰ ਤੋਂ, ਭਾਵੇਂ ਕਿ ਮਸੀਹ ਦੇ ਰਸੂਲ ਹੋਣ ਦੇ ਨਾਤੇ ਅਸੀਂ ਆਪਣੇ ਅਧਿਕਾਰ ਦਾ ਦਾਅਵਾ ਕਰ ਸਕਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਅਸੀਂ ਮਨੁੱਖਾਂ ਪਾਸੋਂ ਵਡਿਆਈ ਚਾਹੁੰਦੇ ਸਾਂ, ਨਾ ਤੁਹਾਡੇ ਪਾਸੋਂ, ਨਾ ਹੋਰਨਾਂ ਪਾਸੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਭਾਰ ਪਾ ਸੱਕਦੇ ਸਾਂ
Punjabi ERV
ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰਖਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسی لوکاں توں عِزّت نئیں چاہندے نا تُہاتھوں نا ہورناں توں۔ بھانویں مسِیح دے رسُول ہون دے سببّوں تُہاڈے اُتّے بھار پا سکنے آں۔
Punjabi Standard Bible (Punjabi Standard Bible) 2023
ਅਸੀਂ ਮਨੁੱਖਾਂ ਤੋਂ ਪ੍ਰਸ਼ੰਸਾ ਨਹੀਂ ਚਾਹੀ; ਨਾ ਤੁਹਾਡੇ ਤੋਂ ਅਤੇ ਨਾ ਦੂਜਿਆਂ ਤੋਂ।