1 Thessalonians 2:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬੱਚਿਆਂ ਦਾ ਧਿਆਨ ਰੱਖਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਦੇ ਨਾਤੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ ਪਰ ਅਸੀਂ ਤੁਹਾਡੇ ਨਾਲ ਰਹਿੰਦੇ ਸਮੇਂ ਨਰਮ ਰਹੇ । ਇੰਨੇ ਨਰਮ ਕਿ ਜਿੰਨੀ ਇੱਕ ਮਾਂ ਆਪਣੇ ਬੱਚਿਆਂ ਦੀ ਦੇਖ ਭਾਲ ਕਰਨ ਦੇ ਸਮੇਂ ਹੁੰਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੀ ਬਜਾਇ, ਅਸੀਂ ਸੰਦੇਸ਼ਵਾਹਕ ਤੁਹਾਡੇ ਵਿਚਕਾਰ ਛੋਟੇ ਬੱਚਿਆਂ ਵਰਗੇ ਸੀ। ਜਿਵੇਂ ਇੱਕ ਨਰਸਿੰਗ ਮਾਂ ਦੀ ਤਰਾ ਮਸੀਹ ਆਪਣੇ ਬੱਚਿਆਂ ਦੀ ਦੇਖਭਾਲ ਕਰਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਸੀਂ ਤੁਹਾਡੇ ਵਿੱਚ ਅਜੇਹੇ ਅਸੀਲ ਸਾਂ ਜਿਹੀ ਮਾਤਾ ਜੋ ਆਪਣੇ ਬੱਚਿਆਂ ਨੂੰ ਪਾਲਦੀ ਹੈ
Punjabi ERV
ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬਚਿਆਂ ਦਾ ਧਿਆਨ ਰਖਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں جیویں دائی اپنے بچّیاں نُوں پالدی اے۔ اوسے طرح اسی تُہاڈے وِچ نرمی نال رہے۔
Punjabi Standard Bible (Punjabi Standard Bible) 2023
ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਦੇ ਨਾਤੇ ਤੁਹਾਡੇ ਉੱਤੇ ਬੋਝ ਪਾ ਸਕਦੇ ਸੀ, ਪਰ ਅਸੀਂ ਤੁਹਾਡੇ ਵਿਚਕਾਰ ਅਜਿਹੇ ਕੋਮਲ ਬਣੇ, ਜਿਵੇਂ ਇੱਕ ਦੁੱਧ ਪਿਆਉਣ ਵਾਲੀ ਮਾਂ ਕੋਮਲਤਾ ਨਾਲ ਆਪਣੇ ਬੱਚਿਆਂ ਦੀ ਦੇਖ-ਭਾਲ ਕਰਦੀ ਹੈ।