1 Thessalonians 2:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਤੁਹਾਡੇ ਲਈ ਸਾਡੇ ਦਿਲਾਂ ਵਿੱਚ ਇੰਨੀ ਤਾਂਘ ਹੈ ਕਿ ਅਸੀਂ ਨਾ ਕੇਵਲ ਤੁਹਾਨੂੰ ਪਰਮੇਸ਼ਰ ਦਾ ਸ਼ੁਭ ਸਮਾਚਾਰ ਦੇਣਾ ਚਾਹਿਆ ਸਗੋਂ ਆਪਣੀ ਜਾਨ ਵੀ ਦੇਣ ਦੇ ਲਈ ਤਿਆਰ ਸੀ ਕਿਉਂਕਿ ਤੁਸੀਂ ਸਾਨੂੰ ਬਹੁਤ ਪਿਆਰੇ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਅਸੀਂ ਤੁਹਾਡੀ ਦੇਖਭਾਲ ਕੀਤੀ। ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ, ਅਸੀਂ ਨਾ ਸਿਰਫ ਤੁਹਾਡੇ ਨਾਲ ਪਰਮੇਸ਼ਵਰ ਦੀ ਖੁਸ਼ਖ਼ਬਰੀ ਸਾਂਝੀ ਕੀਤੀ, ਬਲਕਿ ਸਾਡੀ ਜ਼ਿੰਦਗੀ ਵੀ ਤੁਹਾਡੇ ਨਾਲ ਸਾਂਝੀ ਕਰਦਿਆਂ ਖੁਸ਼ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਨਿਰੀ ਪਰਮੇਸ਼ੁਰ ਦੀ ਖੁਸ਼ ਖਬਰੀ ਨਹੀਂ ਸਗੋਂ ਆਪਣੀ ਜਾਨ ਭੀ ਦੇਣ ਨੂੰ ਤਿਆਰ ਸਾਂ ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਸਾਓ
Punjabi ERV
ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ਼ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح اسی تُہاڈے چاہ وند ہو کے نِرے خُدا دی خُوشخبری نئیں پر اپنی جان تِیکر دے دین نُوں راضی ساں۔ ایس لئی پئی تُسی ساڈے پیارے ہوگئے سو۔
Punjabi Standard Bible (Punjabi Standard Bible) 2023
ਸੋ ਸਾਡਾ ਤੁਹਾਡੇ ਨਾਲ ਐਨਾ ਮੋਹ ਹੋ ਗਿਆ ਕਿ ਅਸੀਂ ਨਾ ਕੇਵਲ ਤੁਹਾਡੇ ਨਾਲ ਪਰਮੇਸ਼ਰ ਦੀ ਖੁਸ਼ਖ਼ਬਰੀ ਸਾਂਝੀ ਕਰਨ ਵਿੱਚ, ਸਗੋਂ ਆਪਣੇ ਪ੍ਰਾਣ ਦੇਣ ਵਿੱਚ ਵੀ ਖੁਸ਼ ਸੀ, ਕਿਉਂਕਿ ਤੁਸੀਂ ਸਾਡੇ ਪਿਆਰੇ ਬਣ ਗਏ ਸੀ।