1 Thessalonians 2:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਮੈਂ ਜਾਣਦਾ ਹਾਂ ਕਿ ਤੁਹਾਨੂੰ ਸਾਡੀ ਸਖਤ ਮਿਹਨਤ ਦਾ ਚੇਤਾ ਹੈ। ਅਸੀਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦਿਨ ਰਾਤ ਕੰਮ ਕੀਤਾ। ਜਦੋਂ ਅਸੀਂ ਤੁਹਾਡੇ ਦਰਮਿਆਨ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕਰ ਰਹੇ ਸਾਂ, ਅਸੀਂ ਤੁਹਾਡੇ ਵਿੱਚੋਂ ਕਿਸੇ ਉੱਪਰ ਵੀ ਬੋਝ ਨਹੀਂ ਬਣੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਤੁਹਾਨੂੰ ਇਹ ਯਾਦ ਹੋਵੇਗਾ ਕਿ ਅਸੀਂ ਕਿਸ ਤਰ੍ਹਾਂ ਤੁਹਾਨੂੰ ਸ਼ੁਭ ਸਮਾਚਾਰ ਦਾ ਪ੍ਰਚਾਰ ਸੁਣਾਇਆ ਅਤੇ ਕਿਸ ਤਰ੍ਹਾਂ ਰਾਤ ਦਿਨ ਕੰਮ ਅਤੇ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਵਿੱਚੋਂ ਕਿਸੇ ਦੇ ਉੱਤੇ ਭਾਰ ਨਾ ਬਣੀਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਯਕੀਨਨ ਤੁਹਾਨੂੰ ਯਾਦ ਹੋਵੇਗਾ, ਸਾਡੀ ਮਿਹਨਤ ਅਤੇ ਮੁਸ਼ਕਲ; ਅਸੀਂ ਤੁਹਾਡੇ ਲਈ ਪਰਮੇਸ਼ਵਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਹੋਏ ਕਿਸੇ ਉੱਤੇ ਬੋਝ ਨਾ ਬਣਨ ਲਈ ਦਿਨ-ਰਾਤ ਮਿਹਨਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਸਾਡੀ ਮਿਹਨਤ ਪੋਹਰਿਆ ਤੁਹਾਨੂੰ ਚੇਤੇ ਤਾਂ ਹੋਵੇਗੀ ਭਈ ਅਸਾਂ ਇਸ ਕਰਕੇ ਜੋ ਤੁਹਾਡੇ ਵਿੱਚੋਂ ਕਿਸੇ ਉੱਤੇ ਭਾਰੂ ਨਾ ਹੋਈਏ ਰਾਤ ਦਿਨ ਕੰਮ ਧੰਦਾ ਕਰ ਕੇ ਤੁਹਾਨੂੰ ਪਰਮੇਸ਼ੁਰ ਦੀ ਖੁਸ਼ ਖਬਰੀ ਸੁਣਾਈ
Punjabi ERV
ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਤੁਹਾਨੂੰ ਸਾਡੀ ਸਖਤ ਮਿਹਨਤ ਦਾ ਚੇਤਾ ਹੈ। ਅਸੀਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦਿਨ ਰਾਤ ਕੰਮ ਕੀਤਾ। ਜਦੋਂ ਅਸੀਂ ਤੁਹਾਡੇ ਦਰਮਿਆਨ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕਰ ਰਹੇ ਸਾਂ, ਅਸੀਂ ਤੁਹਾਡੇ ਵਿੱਚੋਂ ਕਿਸੇ ਉੱਪਰ ਵੀ ਬੋਝ ਨਹੀਂ ਬਣੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو بھراؤ تُہانوں ساڈی محنت تے سختی یاد اے۔ دِنے راتِیں مزدُوری کر کے تُہاڈے کول خُدا دی خُوشخبری دی منادی کِیتی۔ تاں جو تُہاڈے وِچوں کِسے اُتّے بھارُو نا ہوئے۔
Punjabi Standard Bible (Punjabi Standard Bible) 2023
ਹੇ ਭਾਈਓ, ਤੁਹਾਨੂੰ ਸਾਡੀ ਮਿਹਨਤ ਅਤੇ ਕਸ਼ਟ ਤਾਂ ਯਾਦ ਹੀ ਹੋਵੇਗਾ ਕਿ ਅਸੀਂ ਤੁਹਾਨੂੰ ਪਰਮੇਸ਼ਰ ਦੀ ਖੁਸ਼ਖ਼ਬਰੀ ਸੁਣਾਉਂਦੇ ਹੋਏ ਰਾਤ-ਦਿਨ ਕੰਮ-ਧੰਦਾ ਕੀਤਾ ਤਾਂਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ।