1 Thessalonians 3:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਰਾਤ ਦਿਨ ਤੁਹਾਡੇ ਬਾਰੇ ਪ੍ਰਾਰਥਨਾ ਕਰਦੇ ਰਹਿੰਦੇ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਇੱਕ ਵਾਰ ਫ਼ੇਰ ਉੱਥੇ ਆ ਸੱਕੀਏ ਤੇ ਤੁਹਾਨੂੰ ਮਿਲ ਸੱਕੀਏ ਤੁਹਾਡੇ ਵਿਸ਼ਵਾਸ ਨੂੰ ਹੋਰ ਮਜਬੂਤ ਬਨਾਉਣ ਲਈ ਤੁਹਾਨੂੰ ਸਾਰੀਆਂ ਚੀਜ਼ਾਂ ਪ੍ਰਦਾਨ ਕਰ ਸੱਕੀਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਸਾਹਮਣੇ ਸਾਡੀ ਦਿਲ ਤੋਂ ਦਿਨ ਰਾਤ ਇਹ ਹੀ ਪ੍ਰਾਰਥਨਾ ਹੈ ਕਿ ਅਸੀਂ ਤੁਹਾਨੂੰ ਨਿੱਜੀ ਤੌਰ ਤੇ ਦੁਬਾਰਾ ਮਿਲੀਏ ਅਤੇ ਤੁਹਾਡੇ ਵਿਸ਼ਵਾਸ ਵਿੱਚ ਜੋ ਕਮੀ ਹੈ ਉਸ ਨੂੰ ਪੂਰਾ ਕਰੀਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਾਤ ਅਤੇ ਦਿਨ ਅਸੀਂ ਬਹੁਤ ਹੀ ਦਿਲੋਂ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਤੁਹਾਨੂੰ ਦੁਬਾਰਾ ਵੇਖ ਸਕੀਏ ਅਤੇ ਤੁਹਾਡੇ ਵਿਸ਼ਵਾਸ ਵਿੱਚ ਜੋ ਘਾਟ ਹੈ ਉਸਨੂੰ ਪ੍ਰਦਾਨ ਕਰੀਏ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਰਾਤ ਦਿਨ ਅਤਯੰਤ ਬੇਨਤੀ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਨਿਹਚਾ ਦਾ ਘਾਟਾ ਪੂਰਾ ਕਰ ਦੇਈਏ।।
Punjabi ERV
ਅਸੀਂ ਰਾਤ ਦਿਨ ਤੁਹਾਡੇ ਬਾਰੇ ਪ੍ਰਾਰਥਨਾ ਕਰਦੇ ਰਹਿੰਦੇ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਇੱਕ ਵਾਰ ਫ਼ੇਰ ਉਥੇ ਆ ਸਕੀਏ ਤੇ ਤੁਹਾਨੂੰ ਮਿਲ ਸਕੀਏ ਤੁਹਾਡੇ ਵਿਸ਼ਵਾਸ ਨੂੰ ਹੋਰ ਮਜਬੂਤ ਬਨਾਉਣ ਲਈ ਤੁਹਾਨੂੰ ਸਾਰੀਆਂ ਚੀਜ਼ਾਂ ਪ੍ਰਦਾਨ ਕਰ ਸਕੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਰਾਤ-ਦਿਨ ਬਹੁਤ ਹੀ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਵਿਸ਼ਵਾਸ ਦੀ ਘਾਟ ਨੂੰ ਪੂਰਾ ਕਰ ਦੇਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی دِنے راتِیں بُہت وَدّھ کے دُعا منگنے آں۔ پئی تُہاڈی صُورت ویکھئے۔ تے تُہاڈے اِیمان دے گھاٹے نُوں پُوریاں کرئیے۔
Punjabi Standard Bible (Punjabi Standard Bible) 2023
ਅਸੀਂ ਰਾਤ-ਦਿਨ ਬਹੁਤ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਮੂੰਹ ਵੇਖ ਸਕੀਏ ਅਤੇ ਤੁਹਾਡੇ ਵਿਸ਼ਵਾਸ ਦੀਆਂ ਕਮੀਆਂ ਨੂੰ ਪੂਰਾ ਕਰ ਸਕੀਏ।