1 Thessalonians 3:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਇਹ ਪ੍ਰਾਰਥਨਾ ਇਸ ਲਈ ਕਰਦੇ ਹਾਂ ਤਾਂ ਜੋ ਤੁਹਾਡੇ ਹਿਰਦੇ ਮਜ਼ਬੂਤ ਬਣਾਏ ਜਾ ਸੱਕਣ। ਫ਼ੇਰ ਤੁਸੀਂ ਸਾਡੇ ਪਰਮੇਸ਼ੁਰ ਅਤੇ ਪਿਤਾ ਅੱਗੇ ਪਵਿੱਤਰ ਅਤੇ ਦੋਸ਼ ਰਹਿਤ ਹੋਵੋਂਗੇ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰੇ ਪਵਿੱਤਰ ਲੋਕਾਂ ਨਾਲ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਉਹ ਤੁਹਾਡੇ ਮਨਾਂ ਨੂੰ ਇੰਨਾ ਪੱਕਾ ਕਰਨ ਕਿ ਜਦੋਂ ਪ੍ਰਭੂ ਯਿਸੂ ਆਪਣੇ ਪਵਿੱਤਰ ਲੋਕਾਂ ਦੇ ਨਾਲ ਆਉਣ ਤਦ ਤੁਸੀਂ ਸਾਡੇ ਪਰਮੇਸ਼ਰ ਅਤੇ ਪਿਤਾ ਦੇ ਸਾਹਮਣੇ ਨਿਰਦੋਸ਼ ਅਤੇ ਪਵਿੱਤਰ ਠਹਿਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਤੁਹਾਡੇ ਦਿਲਾਂ ਨੂੰ ਮਜ਼ਬੂਤ ਕਰੇ ਤਾਂ ਜੋ ਤੁਸੀਂ ਸਾਡੇ ਪਰਮੇਸ਼ਵਰ ਅਤੇ ਪਿਤਾ ਦੀ ਮੌਜੂਦਗੀ ਵਿੱਚ ਨਿਰਦੋਸ਼ ਅਤੇ ਪਵਿੱਤਰ ਹੋਵੋ ਜਦੋਂ ਸੱਚ-ਮੁੱਚ ਸਾਡਾ ਪ੍ਰਭੂ ਯਿਸ਼ੂ ਆਪਣੇ ਸਾਰੇ ਪਵਿੱਤਰ ਲੋਕਾਂ ਦੇ ਨਾਲ ਵਾਪਸ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਭਈ ਜਿਸ ਵੇਲੇ ਸਾਡਾ ਪ੍ਰਭੁ ਯਿਸੂ ਆਪਣੇ ਸਾਰਿਆਂ ਸੰਤਾਂ ਸਣੇ ਆਵੇਗਾ ਤਾਂ ਓਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।।
Punjabi ERV
ਅਸੀਂ ਇਹ ਪ੍ਰਾਰਥਨਾ ਇਸ ਲਈ ਕਰਦੇ ਹਾਂ ਤਾਂ ਜੋ ਤੁਹਾਡੇ ਹਿਰਦੇ ਮਜ਼ਬੂਤ ਬਣਾਏ ਜਾ ਸਕਣ। ਫ਼ੇਰ ਤੁਸੀਂ ਸਾਡੇ ਪਰਮੇਸ਼ੁਰ ਅਤੇ ਪਿਤਾ ਅੱਗੇ ਪਵਿੱਤਰ ਅਤੇ ਦੋਸ਼ ਰਹਿਤ ਹੋਵੋਂਗੇ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰਾ ਪਵਿੱਤਰ ਲੋਕਾਂ ਨਾਲ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو تُہاڈے دِلاں نُوں اجیہا تگڑیاں کرے۔ پئی جد ساڈا خُداوند یِسُوع اپنے ساریاں پاک لوکاں نال آوے۔ اوہ ساڈے خُدا تے باپ دے سامھنے پاکیزگی وِچ بے عیب ہون۔
Punjabi Standard Bible (Punjabi Standard Bible) 2023
ਤਾਂਕਿ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰੇ ਸੰਤਾਂ ਸਮੇਤ ਆਵੇ ਤਾਂ ਉਹ ਤੁਹਾਡੇ ਮਨਾਂ ਨੂੰ ਸਾਡੇ ਪਰਮੇਸ਼ਰ ਅਤੇ ਪਿਤਾ ਦੇ ਸਾਹਮਣੇ ਪਵਿੱਤਰਤਾ ਵਿੱਚ ਨਿਰਦੋਸ਼ ਠਹਿਰਾਵੇ। ਆਮੀਨ।