1 Thessalonians 3:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦੱਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜਦੋਂ ਅਸੀਂ ਤੁਹਾਡੇ ਕੋਲ ਸੀ, ਅਸੀਂ ਤੁਹਾਨੂੰ ਚਿਤਾਵਨੀ ਦਿੱਤੀ ਸੀ ਕਿ ਸਾਡੇ ਉੱਤੇ ਅੱਤਿਆਚਾਰ ਹੋਵੇਗਾ ਅਤੇ ਤੁਸੀਂ ਜਾਣਦੇ ਹੋ ਕਿ ਇਹ ਚਿਤਾਵਨੀ ਸੱਚ ਨਿਕਲੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਰਅਸਲ, ਜਦੋਂ ਅਸੀਂ ਤੁਹਾਡੇ ਨਾਲ ਹੁੰਦੇ ਸੀ, ਅਸੀਂ ਤੁਹਾਨੂੰ ਦੱਸਦੇ ਰਹਿੰਦੇ ਸੀ ਕਿ ਸਾਨੂੰ ਸਤਾਇਆ ਜਾਵੇਗਾ। ਅਤੇ ਇਹ ਇਸ ਤਰ੍ਹਾਂ ਹੋਇਆ, ਜਿਵੇਂ ਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਜਾਂ ਅਸੀਂ ਤੁਹਾਡੇ ਕੋਲ ਸਾਂ ਤਾਂ ਤੁਹਾਨੂੰ ਅੱਗੋਂ ਹੀ ਆਖਦੇ ਹੁੰਦੇ ਸਾਂ ਜੋ ਅਸੀਂ ਬਿਪਤਾਂ ਭੋਗਣੀਆਂ ਹਨ ਅਤੇ ਸੋਈਓ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ
Punjabi ERV
ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਮ੍ਹਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں پہلاں وی جد اسی تُہاڈے کول ساں تُہانوں آکھدے ہوندے ساں۔ پئی سانُوں مُصِیبت سہنی پَوے گی۔ فیر ایسے طرح ہویا تے تُسی جان دے وی ہو۔
Punjabi Standard Bible (Punjabi Standard Bible) 2023
ਕਿਉਂਕਿ ਜਦੋਂ ਅਸੀਂ ਤੁਹਾਡੇ ਨਾਲ ਸੀ ਤਾਂ ਅਸੀਂ ਤੁਹਾਨੂੰ ਪਹਿਲਾਂ ਹੀ ਦੱਸਿਆ ਸੀ ਕਿ ਸਾਡੇ ਉੱਤੇ ਕਸ਼ਟ ਆਉਣ ਵਾਲੇ ਹਨ ਅਤੇ ਤੁਸੀਂ ਜਾਣਦੇ ਹੋ ਕਿ ਇਸੇ ਤਰ੍ਹਾਂ ਹੋਇਆ ਵੀ।