1 Thessalonians 3:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸੱਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸੱਕਿਆ ਤਾਂ ਮੈਂ ਉਸ ਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਸ਼ੈਤਾਨ ਜਿਹੜਾ ਲੋਕਾਂ ਨੂੰ ਪਰਤਾਉਂਦਾ ਹੈ ਸ਼ਾਇਦ ਉਸ ਨੇ ਤੁਹਾਨੂੰ ਪਰਤਾਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕੜੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੈਂ ਹੋਰ ਨਹੀਂ ਸਹਿ ਸਕਿਆ ਤਾਂ ਮੈਂ ਤੁਹਾਡੇ ਵਿਸ਼ਵਾਸ ਦੇ ਬਾਰੇ ਜਾਨਣ ਦੇ ਲਈ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਰਤਾਉਣ ਵਾਲੇ ਨੇ ਤੁਹਾਨੂੰ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਕਾਰਨ ਕਰਕੇ, ਜਦੋਂ ਮੈਂ ਇਸਨੂੰ ਹੋਰ ਖੜਾ ਨਹੀਂ ਕਰ ਸਕਦਾ, ਮੈਂ ਤੁਹਾਡੇ ਵਿਸ਼ਵਾਸ ਬਾਰੇ ਪਤਾ ਲਗਾਉਣ ਲਈ ਭੇਜਿਆ। ਮੈਨੂੰ ਡਰ ਸੀ ਕਿ ਕਿਸੇ ਤਰੀਕੇ ਨਾਲ ਪਰਤਾਉਣ ਵਾਲੇ ਨੇ ਤੁਹਾਨੂੰ ਪਰਤਾਇਆ ਸੀ ਅਤੇ ਸ਼ਾਇਦ ਸਾਡੀ ਮਿਹਨਤ ਵਿਅਰਥ ਗਈ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਮੈਂ ਵੀ ਜਾਂ ਹੋਰ ਝੱਲ ਨਾ ਸੱਕਿਆ ਤਾਂ ਤੁਹਾਡੀ ਨਿਹਚਾ ਮਲੂਮ ਕਰਨ ਲਈ ਘੱਲਿਆ ਭਈ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਅਕਾਰਥ ਗਈ ਹੋਵੇ
Punjabi ERV
ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸਕਿਆ ਤਾਂ ਮੈਂ ਉਸਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਉਹ ਜਿਹਡ਼ਾ ਲੋਕਾਂ ਨੂੰ ਪਰਤਿਆਉਂਦਾ ਹੈ ਸ਼ਾਇਦ ਉਸਨੇ ਤੁਹਾਨੂੰ ਪਰਤਿਆਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕਡ਼ੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے جد مَیں ہور برداشت نا کر سکیا۔ تَد تُہاڈے اِیمان دا حال دریافت کرن لئی گھلّیا۔ پئی اجیہا نا ہوئے۔ پئی ازمان والے تُہاڈی ازمایش کِیتی ہوئے۔ تے ساڈی محنت ایویں گئی ہوئے۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਮੇਰੇ ਕੋਲੋਂ ਹੋਰ ਸਹਿਣ ਨਾ ਹੋਇਆ ਤਾਂ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਨ ਲਈ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ ਤਾਂਕਿ ਅਜਿਹਾ ਨਾ ਹੋਵੇ ਕਿ ਪਰਤਾਉਣ ਵਾਲੇ ਨੇ ਤੁਹਾਨੂੰ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਗਈ ਹੋਵੇ।