1 Thessalonians 3:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤਿਮੋਥਿਉਸ ਤੁਹਾਡੇ ਕੋਲੋਂ ਸਾਡੇ ਕੋਲ ਵਾਪਸ ਆ ਗਿਆ। ਉਹ ਸਾਡੇ ਲਈ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਖੁਸ਼ਖਬਰੀ ਲਿਆਇਆ। ਉਸ ਨੇ ਸਾਨੂੰ ਦੱਸਿਆ ਕਿ ਤੁਹਾਡੇ ਕੋਲ ਹਮੇਸ਼ਾ ਸਾਡੀਆਂ ਚੰਗੀਆਂ ਯਾਦਾਂ ਹਨ। ਉਸ ਨੇ ਸਾਨੂੰ ਦੱਸਿਆ ਕਿ ਤੁਹਾਨੂੰ ਸਾਨੂੰ ਫ਼ੇਰ ਮਿਲਣ ਦੀ ਬਹੁਤ ਚਾਹਨਾ ਹੈ। ਇਸੇ ਤਰ੍ਹਾਂ, ਸਾਨੂੰ ਵੀ ਤੁਹਾਨੂੰ ਮਿਲਣ ਦੀ ਬਹੁਤ ਚਾਹਨਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤਿਮੋਥਿਉਸ ਕੁਝ ਹੀ ਸਮਾਂ ਪਹਿਲਾਂ ਤੁਹਾਡੇ ਕੋਲੋਂ ਵਾਪਸ ਆਇਆ ਹੈ ਅਤੇ ਉਸ ਨੇ ਸਾਨੂੰ ਤੁਹਾਡੇ ਵਿਸ਼ਵਾਸ ਅਤੇ ਪਿਆਰ ਦੇ ਬਾਰੇ ਚੰਗੀ ਖ਼ਬਰ ਦਿੱਤੀ ਹੈ । ਉਸ ਨੇ ਸਾਨੂੰ ਇਹ ਵੀ ਦੱਸਿਆ ਕਿ ਤੁਸੀਂ ਸਾਨੂੰ ਹਮੇਸ਼ਾ ਪਿਆਰ ਨਾਲ ਯਾਦ ਕਰਦੇ ਹੋ ਅਤੇ ਤੁਸੀਂ ਵੀ ਉਸੇ ਤਰ੍ਹਾਂ ਸਾਨੂੰ ਮਿਲਣਾ ਚਾਹੁੰਦੇ ਹੋ ਜਿਸ ਤਰ੍ਹਾਂ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤਿਮੋਥਿਉਸ ਹੁਣੇ ਹੀ ਤੁਹਾਡੇ ਤੋਂ ਸਾਡੇ ਕੋਲ ਆਇਆ ਹੈ ਅਤੇ ਤੁਹਾਡੇ ਵਿਸ਼ਵਾਸ ਅਤੇ ਪਿਆਰ ਬਾਰੇ ਖੁਸ਼ਖ਼ਬਰੀ ਲੈ ਕੇ ਆਇਆ ਹੈ। ਉਸਨੇ ਸਾਨੂੰ ਦੱਸਿਆ ਹੈ ਕਿ ਤੁਹਾਡੀਆਂ ਹਮੇਸ਼ਾ ਸਾਡੇ ਬਾਰੇ ਸੁਹਾਵਣੀਆਂ ਯਾਦਾਂ ਹਨ ਅਤੇ ਤੁਸੀਂ ਸਾਨੂੰ ਵੇਖਣਾ ਚਾਹੁੰਦੇ ਹੋ, ਜਿਵੇਂ ਅਸੀਂ ਵੀ ਤੁਹਾਨੂੰ ਵੇਖਣਾ ਚਾਹੁੰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਜਾਂ ਤੁਹਾਡੀ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਨਿਹਚਾ ਅਤੇ ਪ੍ਰੇਮ ਦੀ ਖੁਸ਼ ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਭਈ ਤੁਸੀਂ ਸਾਨੂੰ ਸਦਾ ਚੰਗੀ ਤਰਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ
Punjabi ERV
ਪਰ ਤਿਮੋਥਿਉਸ ਤੁਹਾਡੇ ਕੋਲੋਂ ਸਾਡੇ ਕੋਲ ਵਾਪਸ ਆ ਗਿਆ। ਉਹ ਸਾਡੇ ਲਈ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਖੁਸ਼ਖਬਰੀ ਲਿਆਇਆ। ਉਸਨੇ ਸਾਨੂੰ ਦਸਿਆ ਕਿ ਤ੍ਤੁਹਾਡੇ ਕੋਲ ਹਮੇਸ਼ਾ ਸਾਡੀਆਂ ਚੰਗੀਆਂ ਯਾਦਾਂ ਹਨ। ਉਸਨੇ ਸਾਨੂੰ ਦਸਿਆ ਕਿ ਤ੍ਤੁਹਾਨੂੰ ਸਾਨੂੰ ਫ਼ੇਰ ਮਿਲਣ ਦੀ ਬਹੁਤ ਚਾਹਨਾ ਹੈ। ਇਸੇ ਤਰ੍ਹਾਂ, ਸਾਨੂੰ ਵੀ ਤੁਹਾਨੂੰ ਮਿਲਣ ਦੀ ਬਹੁਤ ਚਾਹਨਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਜਦ ਤੁਹਾਡੇ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਵਿਸ਼ਵਾਸ ਅਤੇ ਪਿਆਰ ਦੀ ਖੁਸ਼ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਕਿ ਤੁਸੀਂ ਸਾਨੂੰ ਹਮੇਸ਼ਾਂ ਚੰਗੀ ਤਰ੍ਹਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ ਲੋਚਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُن جو تِیمُتِھیُس تُہاڈے کول آ کے تُہاڈے اِیمان تے مُحبّت دی تے نالے ایس گلّ دی خُوشخبری دِتّی پئی تُسی سدا سانُوں نیک یاد کر دے ہو۔ تے ساڈے ویکھن دی اجیہی چاہ رکھدے ہو۔ جیویں اسی تُہاڈے ویکھن دی۔
Punjabi Standard Bible (Punjabi Standard Bible) 2023
ਪਰ ਹੁਣ ਤਿਮੋਥਿਉਸ ਸਾਡੇ ਕੋਲ ਆ ਗਿਆ ਹੈ ਅਤੇ ਉਸ ਨੇ ਸਾਨੂੰ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਚੰਗੀ ਖ਼ਬਰ ਦਿੱਤੀ ਹੈ ਅਤੇ ਇਹ ਵੀ ਕਿ ਤੁਸੀਂ ਹਮੇਸ਼ਾ ਸਾਨੂੰ ਪ੍ਰੇਮ ਨਾਲ ਯਾਦ ਕਰਦੇ ਹੋ ਅਤੇ ਸਾਨੂੰ ਮਿਲਣ ਦੀ ਤਾਂਘ ਰੱਖਦੇ ਹੋ ਜਿਵੇਂ ਅਸੀਂ ਤੁਹਾਨੂੰ ਮਿਲਣ ਦੀ।