1 Thessalonians 4:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿੱਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵੱਧ ਤੋਂ ਵੱਧ ਜਿਉਣ ਲਈ ਉਤਸਾਹਤ ਕਰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ, ਅੰਤ ਵਿੱਚ, ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਹਿਦਾਇਤ ਦਿੱਤੀ ਸੀ ਕਿ ਤੁਸੀਂ ਕਿਸ ਤਰ੍ਹਾਂ ਪਰਮੇਸ਼ਰ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜੀਅ ਸਕਦੇ ਹੋ, ਜੋ ਤੁਸੀਂ ਜੀਅ ਵੀ ਰਹੇ ਹੋ । ਹੁਣ ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਉਤਸ਼ਾਹ ਦਿੰਦੇ ਹਾਂ ਕਿ ਤੁਸੀਂ ਪ੍ਰਭੂ ਯਿਸੂ ਵਿੱਚ ਇਸੇ ਤਰ੍ਹਾਂ ਹੋਰ ਵੀ ਜ਼ਿਆਦਾ ਭਰਪੂਰ ਹੁੰਦੇ ਜਾਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੂਸਰੇ ਮਾਮਲਿਆਂ ਲਈ, ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਹਦਾਇਤ ਕੀਤੀ ਹੈ ਕਿ ਪਰਮੇਸ਼ਵਰ ਨੂੰ ਖੁਸ਼ ਕਰਨ ਲਈ ਕਿਵੇਂ ਜੀਉਣਾ ਹੈ, ਜਿਵੇਂ ਕਿ ਅਸਲ ਵਿੱਚ ਤੁਸੀਂ ਜੀ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸ਼ੂ ਵਿੱਚ ਬੇਨਤੀ ਕਰਦੇ ਹਾਂ ਕਿ ਇਸ ਨੂੰ ਵੱਧ ਤੋਂ ਵੱਧ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮੁਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੁ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਤਗੀਦ ਕਰਦੇ ਹਾਂ ਜਿਵੇਂ ਤੁਸਾਂ ਸਾਥੋਂ ਸਿੱਖਿਆ ਪਾਈ ਭਈ ਕਿੱਕੁਰ ਚੱਲਣਾ ਅਤੇ ਪਰਮੇਸ਼ੁਰ ਨੂੰ ਪਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਭੀ ਵਧਦੇ ਚੱਲੇ ਜਾਓ
Punjabi ERV
ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵਧ ਤੋਂ ਵਧ ਜਿਉਣ ਲਈ ਉਤਸਾਹਤ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
باقی بھراؤ! اسی تُہاڈی مِنّت کرنے آں تے خُداوند یِسُوع مسِیح وِچ تُہانوں ایہہ نصِیحت کرنے آں۔ پئی جیویں تُساں ساڈے کولوں سِکھیا۔ پئی جیویں ٹُرناں تے خُدا نُوں خُوش کرنا چاہیدا اے تے جیویں تُسی ٹُر دے وی ہو اوسے طرح وَدھدے جاؤ۔
Punjabi Standard Bible (Punjabi Standard Bible) 2023
ਇਸ ਲਈ ਅੰਤ ਵਿੱਚ ਹੇ ਭਾਈਓ, ਅਸੀਂ ਤੁਹਾਨੂੰ ਪ੍ਰਭੂ ਯਿਸੂ ਵਿੱਚ ਬੇਨਤੀ ਕਰਦੇ ਅਤੇ ਉਤਸ਼ਾਹਿਤ ਕਰਦੇ ਹਾਂ ਕਿ ਜਿਸ ਤਰ੍ਹਾਂ ਤੁਸੀਂ ਸਾਡੇ ਤੋਂ ਸਿੱਖਿਆ ਜੋ ਕਿਵੇਂ ਜੀਉਣਾ ਅਤੇ ਕਿਵੇਂ ਪਰਮੇਸ਼ਰ ਨੂੰ ਖੁਸ਼ ਕਰਨਾ ਹੈ ਜੋ ਕਿ ਤੁਸੀਂ ਕਰ ਵੀ ਰਹੇ ਹੋ, ਇਹ ਹੋਰ ਵੀ ਵਧੀਕ ਕਰਦੇ ਜਾਓ।