1 Thessalonians 4:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਅਜਿਹੀਆਂ ਗੱਲਾਂ ਕਰੋਂਗੇ ਤਾਂ ਉਹ ਲੋਕ ਵੀ ਜਿਹੜੇ ਸ਼ਰਧਾਲੂ ਨਹੀਂ ਹਨ ਤੁਹਾਡੇ ਜੀਵਨ ਢੰਗ ਦੀ ਇੱਜ਼ਤ ਕਰਨਗੇ। ਅਤੇ ਤੁਹਾਨੂੰ ਆਪਣੀਆਂ ਲੋੜਾਂ ਲਈ ਹੋਰਨਾਂ ਲੋਕਾਂ ਉੱਪਰ ਨਿਰਭਰ ਨਹੀਂ ਹੋਣਾ ਪਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਜਿਹਾ ਕਰਨ ਨਾਲ ਤੁਸੀਂ ਬਾਹਰਲੇ ਲੋਕਾਂ ਦਾ ਆਦਰ ਪ੍ਰਾਪਤ ਕਰੋਗੇ ਅਤੇ ਕਿਸੇ ਦੂਜੇ ਉੱਤੇ ਕਿਸੇ ਚੀਜ਼ ਲਈ ਨਿਰਭਰ ਨਹੀਂ ਹੋਵੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਤੁਹਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਗੈਰ-ਵਿਸ਼ਵਾਸੀ ਲੋਕਾਂ ਦਾ ਸਤਿਕਾਰ ਜਿੱਤ ਸਕੇ ਅਤੇ ਇਸ ਲਈ ਕਿ ਤੁਸੀਂ ਕਿਸੇ ਤੇ ਨਿਰਭਰ ਨਾ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਭਲਮਣਸਊ ਨਾਲ ਚੱਲੋ ਅਤੇ ਕਿਸੇ ਦੇ ਅਰਥੀਏ ਨਾ ਹੋਵੋ।।
Punjabi ERV
ਜੇ ਤੁਸੀਂ ਅਜਿਹੀਆਂ ਗੱਲਾਂ ਕਰੋਂਗੇ ਤਾਂ ਉਹ ਲੋਕ ਵੀ ਜਿਹਡ਼ੇ ਸ਼ਰਧਾਲੂ ਨਹੀਂ ਹਨ ਤੁਹਾਡੇ ਜੀਵਨ ਢੰਗ ਦੀ ਇੱਜ਼ਤ ਕਰਨਗੇ। ਅਤੇ ਤੁਹਾਨੂੰ ਆਪਣੀਆਂ ਲੋਡ਼ਾਂ ਲਈ ਹੋਰਨਾਂ ਲੋਕਾਂ ਉੱਪਰ ਨਿਰਭਰ ਨਹੀਂ ਹੋਣਾ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو باہر والے لوکاں نال بھلمانسی دے نال چلّو۔ تے کِسے شے دی لوڑ نا رکھو۔
Punjabi Standard Bible (Punjabi Standard Bible) 2023
ਤਾਂਕਿ ਤੁਸੀਂ ਬਾਹਰ ਵਾਲਿਆਂ ਦੇ ਸਾਹਮਣੇ ਸਹੀ ਜੀਵਨ ਜੀ ਸਕੋ ਅਤੇ ਤੁਹਾਨੂੰ ਕਿਸੇ 'ਤੇ ਨਿਰਭਰ ਨਾ ਹੋਣਾ ਪਵੇ ।