1 Thessalonians 4:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹੜੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭੈਣੋ ਅਤੇ ਭਰਾਵੋ, ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਉਹਨਾਂ ਦੇ ਬਾਰੇ ਅਣਜਾਣ ਰਹੋ ਜੋ ਮੌਤ ਦੀ ਨੀਂਦ ਸੌਂ ਗਏ ਹਨ ਤਾਂ ਜੋ ਤੁਸੀਂ ਬਾਕੀ ਲੋਕਾਂ ਦੇ ਵਾਂਗ ਸੋਗ ਨਾ ਕਰੋ ਜਿਹਨਾਂ ਦੇ ਕੋਲ ਕੋਈ ਆਸ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਅਣਜਾਣ ਹੋਵੋ ਜਿਹੜੇ ਮੌਤ ਦੀ ਨੀਂਦ ਸੌਂਦੇ ਹਨ, ਤਾਂ ਜੋ ਤੁਸੀਂ ਬਾਕੀ ਮਨੁੱਖਜਾਤੀ ਵਾਂਗ ਉਦਾਸ ਨਾ ਹੋਵੋ, ਜਿਨ੍ਹਾਂ ਨੂੰ ਕੋਈ ਉਮੀਦ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਦੀ ਵਿਥਿਆ ਤੋਂ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ ਭਈ ਤੁਸੀਂ ਹੋਰਨਾਂ ਵਾਂਙੁ ਜਿਨ੍ਹਾਂ ਨੂੰ ਕੋਈ ਆਸ ਨਹੀਂ ਸੋਗ ਨਾ ਕਰੋ
Punjabi ERV
ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹਡ਼ੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر بھراؤ! اسی نئیں چاہندے۔ پئی تُسی اوہناں ولّوں نا واقف رہو۔ جیہڑے سَوں جاندے نیں۔ تاں جو تُسی ہورناں وانگر جیہڑے نا آس نیں غم نا کرو۔
Punjabi Standard Bible (Punjabi Standard Bible) 2023
ਹੇ ਭਾਈਓ, ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਉਨ੍ਹਾਂ ਦੇ ਵਿਖੇ ਜਿਹੜੇ ਸੌਂ ਗਏ ਹਨ, ਅਣਜਾਣ ਰਹੋ ਤਾਂਕਿ ਅਜਿਹਾ ਨਾ ਹੋਵੇ ਕਿ ਤੁਹਾਨੂੰ ਵੀ ਹੋਰਨਾਂ ਆਸਹੀਣ ਮਨੁੱਖਾਂ ਵਾਂਗ ਸੋਗ ਕਰਨਾ ਪਵੇ।