1 Thessalonians 4:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਜੀ ਉੱਠਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹੜੇ ਮਰ ਚੁੱਕੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਸਾਡਾ ਵਿਸ਼ਵਾਸ ਹੈ ਕਿ ਯਿਸੂ ਮਰ ਗਏ ਅਤੇ ਫਿਰ ਜੀਅ ਉੱਠੇ ਅਤੇ ਸਾਡਾ ਇਹ ਵੀ ਵਿਸ਼ਵਾਸ ਹੈ ਕਿ ਉਹਨਾਂ ਦੇ ਨਾਲ ਵੀ ਇਸੇ ਤਰ੍ਹਾਂ ਹੋਵੇਗਾ ਜਿਹੜੇ ਯਿਸੂ ਵਿੱਚ ਸੌਂ ਗਏ ਹਨ ਅਤੇ ਪਰਮੇਸ਼ਰ ਉਹਨਾਂ ਨੂੰ ਵੀ ਯਿਸੂ ਦੇ ਨਾਲ ਲਿਆਉਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸ਼ੂ ਮਰ ਗਿਆ ਅਤੇ ਦੁਬਾਰਾ ਜੀਉਂਦਾ ਹੋਇਆ, ਅਤੇ ਇਸ ਲਈ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਪਰਮੇਸ਼ਵਰ ਉਨ੍ਹਾਂ ਲੋਕਾਂ ਨੂੰ ਯਿਸ਼ੂ ਦੇ ਨਾਲ ਲਿਆਏਗਾ ਜੋ ਉਸ ਵਿੱਚ ਸੌਂ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੇ ਸਾਨੂੰ ਇਹ ਪਰਤੀਤ ਹੋਈ ਹੈ ਭਈ ਯਿਸੂ ਮੋਇਆ ਅਤੇ ਫੇਰ ਜੀ ਉੱਠਿਆ ਤਾਂ ਇਸੇ ਤਰਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ ਉਹ ਦੇ ਨਾਲ ਲਿਆਵੇਗਾ
Punjabi ERV
ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਮੁਰਦੇ ਤੋਂ ਉਭਾਰਿਆ ਗਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹਡ਼ੇ ਮਰ ਚੁੱਕੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جد سانُوں ایہہ یقِین اے پئی یِسُوع مر گیا تے فیر جی اُٹھیا۔ تے ایسے طرح خُدا اوہناں نُوں وی جیہڑے یِسُوع وِچ سَوں گئے نیں اوہدے نال لے آوے گا۔
Punjabi Standard Bible (Punjabi Standard Bible) 2023
ਕਿਉਂਕਿ ਜੇ ਅਸੀਂ ਇਹ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਪਰਮੇਸ਼ਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਸ ਦੇ ਨਾਲ ਲਿਆਵੇਗਾ।