1 Thessalonians 4:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹੜੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹੜੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਹਮਣੇ ਨਹੀਂ, ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਇਹ ਜੋ ਕੁਝ ਅਸੀਂ ਕਹਿ ਰਹੇ ਹਾਂ, ਇਹ ਪ੍ਰਭੂ ਦੇ ਆਪਣੇ ਸ਼ਬਦ ਹਨ ਕਿ ਅਸੀਂ ਜਿਹੜੇ ਉਸ ਸਮੇਂ ਤੱਕ ਜਿਉੂਂਦੇ ਰਹਾਂਗੇ ਜਦੋਂ ਤੱਕ ਪ੍ਰਭੂ ਦੁਬਾਰਾ ਆਉਣਗੇ, ਤਾਂ ਅਸੀਂ ਪਹਿਲਾਂ ਮਰ ਚੁਕੇ ਲੋਕਾਂ ਤੋਂ ਅੱਗੇ ਨਹੀਂ ਹੋਵਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਦੇ ਬਚਨ ਦੇ ਅਨੁਸਾਰ, ਅਸੀਂ ਤੁਹਾਨੂੰ ਦੱਸਦੇ ਹਾਂ ਕਿ ਅਸੀਂ ਜੋ ਅਜੇ ਵੀ ਜਿੰਦਾ ਹਾਂ, ਜੋ ਪ੍ਰਭੂ ਦੇ ਵਾਪਸ ਆਉਣ ਤੱਕ ਬਚੇ ਹੋਏ ਹਨ, ਨਿਸ਼ਚਤ ਤੌਰ ਤੇ ਉਨ੍ਹਾਂ ਲੋਕਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਮਰ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਪ੍ਰਭੁ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਭਈ ਅਸੀਂ ਜਿਹੜੇ ਜੀਉਂਦੇ ਅਤੇ ਪ੍ਰਭੁ ਦੇ ਆਉਣ ਤੀਕ ਬਾਕੀ ਰਹਿੰਦੇ ਹਾਂ ਸੋ ਓਹਨਾਂ ਤੋਂ ਜਿਹੜੇ ਸੌਂ ਗਏ ਹਨ ਕਦੀ ਅਗੇਤੇ ਨਾ ਹੋਵਾਂਗੇ
Punjabi ERV
ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹਡ਼ੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹਡ਼ੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਮ੍ਹਣੇ ਨਹੀਂ, ਜਿਹਡ਼ੇ ਪਹਿਲਾਂ ਹੀ ਮਰ ਚੁੱਕੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں اسی تُہانوں خُدا دے کلام دے سببّوں آکھنے آں پئی اسی جیہڑے جیونے آں تے خُداوند دے آؤن توڑی باقی رہاں گے سُتّیاں ہویاں توں کِسے طرح اگّے نا وَدھاں گے۔
Punjabi Standard Bible (Punjabi Standard Bible) 2023
ਅਸੀਂ ਤੁਹਾਨੂੰ ਪ੍ਰਭੂ ਦੇ ਵਚਨ ਦੇ ਅਧਾਰ 'ਤੇ ਕਹਿੰਦੇ ਹਾਂ ਕਿ ਅਸੀਂ ਜਿਹੜੇ ਪ੍ਰਭੂ ਦੀ ਆਮਦ ਤੱਕ ਜੀਉਂਦੇ ਬਚੇ ਰਹਾਂਗੇ, ਉਨ੍ਹਾਂ ਤੋਂ ਜਿਹੜੇ ਸੌਂ ਗਏ ਹਨ ਪਹਿਲਾਂ ਅੱਗੇ ਨਹੀਂ ਜਾਵਾਂਗੇ।