1 Thessalonians 4:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਇੱਕ ਉੱਚੀ ਆਵਾਜ਼ ਦੇ ਨਾਲ ਹੁਕਮ ਹੋਵੇਗਾ ਜਿਸ ਦੇ ਨਾਲ ਹੀ ਪ੍ਰਮੁੱਖ ਸਵਰਗਦੂਤ ਦੀ ਆਵਾਜ਼ ਸੁਣਾਈ ਦੇਵੇਗੀ ਅਤੇ ਪਰਮੇਸ਼ਰ ਦਾ ਬਿਗਲ ਵਜਾਇਆ ਜਾਵੇਗਾ, ਤਦ ਪ੍ਰਭੂ ਆਪ ਸਵਰਗ ਤੋਂ ਉਤਰਨਗੇ । ਉਸ ਸਮੇਂ ਜੋ ਮਸੀਹ ਵਿੱਚ ਮਰੇ ਸਨ, ਉਹ ਪਹਿਲਾਂ ਜੀਅ ਉੱਠਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਆਵਾਜ਼ ਨਾਲ ਅਤੇ ਪਰਮੇਸ਼ਵਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਪ੍ਰਭੁ ਆਪ ਲਲਕਾਰੇ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸੁਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮੋਏ ਹਨ ਓਹ ਪਹਿਲਾਂ ਜੀ ਉੱਠਣਗੇ
Punjabi ERV
ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੂਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹਡ਼ੇ ਮਸੀਹ ਵਿੱਚ ਸਨ ਪਹਿਲਾਂ ਉਭਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُداوند آپ اسمانوں اُتر آوے گا۔ اوس ویلے بڑی پُکار تے سردار فرِشتے دی اواز سُنائی دیوے گی۔ تے خُدا دی تُرہی وَجائی جائے گی۔ تے پہلاں اوہ جی اُٹھن گے جیہڑے مسِیح وِچ موئے ہوئے نیں۔
Punjabi Standard Bible (Punjabi Standard Bible) 2023
ਕਿਉਂਕਿ ਪ੍ਰਭੂ ਆਪ ਲਲਕਾਰ ਨਾਲ ਪ੍ਰਧਾਨ ਸਵਰਗਦੂਤ ਦੀ ਅਵਾਜ਼ ਅਤੇ ਪਰਮੇਸ਼ਰ ਦੀ ਤੁਰ੍ਹੀ ਦੀ ਅਵਾਜ਼ ਨਾਲ ਸਵਰਗ ਤੋਂ ਉੱਤਰੇਗਾ ਅਤੇ ਜਿਹੜੇ ਮਸੀਹ ਵਿੱਚ ਮਰ ਚੁੱਕੇ ਹਨ ਉਹ ਪਹਿਲਾਂ ਜੀ ਉੱਠਣਗੇ।