1 Thessalonians 4:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹੜੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕੱਠੇ ਹੋਵਾਂਗੇ ਜਿਹੜੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਅਸੀਂ ਵੀ ਉਹਨਾਂ ਦੇ ਨਾਲ ਬੱਦਲਾਂ ਵਿੱਚ ਪ੍ਰਭੂ ਨੂੰ ਮਿਲਣ ਦੇ ਲਈ ਹਵਾ ਵਿੱਚ ਚੁੱਕ ਲਏ ਜਾਵਾਂਗੇ । ਇਸ ਤਰ੍ਹਾਂ ਅਸੀਂ ਹਮੇਸ਼ਾ ਤੱਕ ਪ੍ਰਭੂ ਦੇ ਨਾਲ ਰਹਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਤੋਂ ਬਾਅਦ, ਅਸੀਂ ਜੋ ਅਜੇ ਵੀ ਜਿੰਦਾ ਹਾਂ ਅਤੇ ਬਚੇ ਹੋਏ ਹਾਂ ਉਨ੍ਹਾਂ ਦੇ ਨਾਲ ਬੱਦਲਾਂ ਵਿੱਚ ਹਵਾ ਵਿੱਚ ਪ੍ਰਭੂ ਨੂੰ ਮਿਲਣ ਲਈ ਇਕੱਠੇ ਹੋ ਜਾਵਾਂਗੇ। ਅਤੇ ਇਸ ਲਈ ਅਸੀਂ ਸਦਾ ਲਈ ਪ੍ਰਭੂ ਦੇ ਨਾਲ ਰਹਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਸੀਂ ਜਿਹੜੇ ਜੀਉਂਦੇ ਅਤੇ ਬਾਕੀ ਰਹਿੰਦੇ ਹਾਂ ਓਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੁ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ ਅਤੇ ਇਸੇ ਤਰਾਂ ਅਸੀਂ ਸਦਾ ਪ੍ਰਭੁ ਦੇ ਸੰਗ ਰਹਾਂਗੇ
Punjabi ERV
ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹਡ਼ੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕਠੇ ਹੋਵਾਂਗੇ ਜਿਹਡ਼ੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اسی جیہڑے جِیوندے باقی ہوواں گے۔ اوہناں دے نال بدّلاں اُتّے چُکے جاواں گے تاں جو وَا وِچ خُداوند دی اگّوالی کریئے۔ تے ایس طرح سدا خُداوند دے نال رہاں گے۔
Punjabi Standard Bible (Punjabi Standard Bible) 2023
ਤਦ ਅਸੀਂ ਜਿਹੜੇ ਜੀਉਂਦੇ ਅਤੇ ਬਚੇ ਹੋਵਾਂਗੇ, ਉਨ੍ਹਾਂ ਦੇ ਨਾਲ ਹਵਾ ਵਿੱਚ ਪ੍ਰਭੂ ਨੂੰ ਮਿਲਣ ਲਈ ਬੱਦਲਾਂ ਉੱਤੇ ਉਠਾਏ ਜਾਵਾਂਗੇ; ਇਸ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।