1 Thessalonians 4:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪਾਂ ਤੋਂ ਦੂਰ ਰਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੀ ਇੱਛਾ ਇਹ ਹੈ ਕਿ ਤੁਸੀਂ ਪਵਿੱਤਰ ਬਣੋ ਤਾਂ ਜੋ ਤੁਸੀਂ ਵਿਭਚਾਰ ਤੋਂ ਦੂਰ ਰਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਪਰਮੇਸ਼ਵਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ: ਅਤੇ ਤੁਹਾਨੂੰ ਜਿਨਸੀ ਅਨੈਤਿਕਤਾ ਤੋਂ ਬਚਣਾ ਚਾਹੀਦਾ ਹੈ;
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੀ ਇੱਛਿਆ ਤੁਹਾਡੀ ਪਵਿੱਤਰਤਾਈ ਦੀ ਹੈ ਭਈ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ
Punjabi ERV
ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪ ਤੋਂ ਦੂਰ ਰਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو خُدا دی مرضی ایہہ اے پئی تُسی پاک بنو تے زنا توں بچے رہو۔
Punjabi Standard Bible (Punjabi Standard Bible) 2023
ਕਿਉਂ ਜੋ ਪਰਮੇਸ਼ਰ ਦੀ ਇਹੋ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ, ਤਾਂਕਿ ਤੁਸੀਂ ਵਿਭਚਾਰ ਤੋਂ ਦੂਰ ਰਹੋ।