1 Thessalonians 4:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉੱਠਾਉਣਾ ਚਾਹੀਦਾ। ਜਿਹੜੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਤਾਵਨੀ ਦੇ ਚੁੱਕੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਵਿੱਚੋਂ ਕੋਈ ਮਨੁੱਖ ਇਸ ਮਾਮਲੇ ਵਿੱਚ ਆਪਣੇ ਵਿਸ਼ਵਾਸੀ ਭਰਾ ਅਤੇ ਭੈਣ ਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਉਹਨਾਂ ਦਾ ਹੱਕ ਮਾਰੇ । ਜਿਵੇਂ ਅਸੀਂ ਪਹਿਲਾਂ ਹੀ ਤੁਹਾਨੂੰ ਦੱਸਿਆ ਸੀ ਅਤੇ ਚਿਤਾਵਨੀ ਦਿੱਤੀ ਸੀ ਕਿ ਪਰਮੇਸ਼ਰ ਅਜਿਹੇ ਅਪਰਾਧਾਂ ਦੇ ਲਈ ਸਜ਼ਾ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਹ ਕਿ ਇਸ ਮਾਮਲੇ ਵਿੱਚ ਕਿਸੇ ਨੂੰ ਗਲਤ ਨਹੀਂ ਕਰਨਾ ਚਾਹੀਦਾ ਜਾਂ ਕਿਸੇ ਭਰਾ ਜਾਂ ਭੈਣ ਦਾ ਲਾਭ ਨਹੀਂ ਲੈਣਾ ਚਾਹੀਦਾ। ਪ੍ਰਭੂ ਉਨ੍ਹਾਂ ਸਾਰਿਆਂ ਨੂੰ ਸਜ਼ਾ ਦੇਵੇਗਾ ਜੋ ਇਸ ਤਰ੍ਹਾਂ ਦੇ ਪਾਪ ਕਰਦੇ ਹਨ, ਜਿਵੇਂ ਕਿ ਅਸੀਂ ਤੁਹਾਨੂੰ ਪਹਿਲਾਂ ਦੱਸਿਆ ਸੀ ਅਤੇ ਤੁਹਾਨੂੰ ਚੇਤਾਵਨੀ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਾਈ ਨਾਲ ਵਾਧਾ ਕਰੇ ਕਿਉਂ ਜੋ ਪ੍ਰਭੁ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸਾਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਸਾਖੀ ਦਿੱਤੀ ਸੀ
Punjabi ERV
ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉਠਾਉਣਾ ਚਾਹੀਦਾ। ਜਿਹਡ਼ੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਟਾਵਨੀ ਦੇ ਚੁੱਕੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کوئی بندہ اپنے بھرا نال ایس گلّ وِچ وادھا تے دَغا نا کرے۔ کیوں جو خُدا ایہناں ساریاں کمّاں دا بدلہ دین والا اے۔ جیویں اساں پہلاں تُہانوں صاف صاف دس چھڈیا۔
Punjabi Standard Bible (Punjabi Standard Bible) 2023
ਇਸ ਗੱਲ ਵਿੱਚ ਕੋਈ ਆਪਣੇ ਭਾਈ ਦੇ ਵਿਰੁੱਧ ਵਾਧਾ ਨਾ ਕਰੇ ਅਤੇ ਨਾ ਉਸ ਨਾਲ ਧੋਖਾ ਕਰੇ; ਪ੍ਰਭੂ ਇਨ੍ਹਾਂ ਸਾਰੀਆਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ, ਜਿਵੇਂ ਕਿ ਅਸੀਂ ਤੁਹਾਨੂੰ ਪਹਿਲਾਂ ਹੀ ਦੱਸਿਆ ਅਤੇ ਚਿਤਾਵਨੀ ਦਿੱਤੀ ਸੀ।