1 Thessalonians 4:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਿਹੜਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੋ ਕੋਈ ਵੀ ਇਹਨਾਂ ਹਿਦਾਇਤਾਂ ਦੀ ਉਲੰਘਣਾ ਕਰਦਾ ਹੈ, ਉਹ ਮਨੁੱਖ ਦੀ ਨਹੀਂ ਸਗੋਂ ਪਰਮੇਸ਼ਰ ਦੀ ਉਲੰਘਣਾ ਕਰਦਾ ਹੈ ਜਿਹੜੇ ਤੁਹਾਨੂੰ ਆਪਣਾ ਪਵਿੱਤਰ ਆਤਮਾ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਜੋ ਕੋਈ ਵੀ ਇਸ ਹਦਾਇਤ ਨੂੰ ਰੱਦ ਕਰਦਾ ਹੈ ਉਹ ਮਨੁੱਖ ਨੂੰ ਨਹੀਂ, ਪਰਮੇਸ਼ਵਰ ਨੂੰ ਰੱਦ ਕਰਦਾ ਹੈ, ਉਹੀ ਪਰਮੇਸ਼ਵਰ ਜੋ ਤੁਹਾਨੂੰ ਆਪਣੀ ਪਵਿੱਤਰ ਆਤਮਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜੋ ਕੋਈ ਇਹ ਨੂੰ ਰੱਦਦਾ ਹੈ ਸੋ ਮਨੁੱਖ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਰੱਦਦਾ ਹੈ ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।।
Punjabi ERV
ਇਸ ਲਈ ਜਿਹਡ਼ਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕ੍ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹਡ਼ਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے جیہڑا نئیں مَندا اوہ بندے دی نئیں پر اوس خُدا دی گلّ نئیں مَندا جیہڑا تُہانوں اپنا پاک رُوح دیندا اے۔
Punjabi Standard Bible (Punjabi Standard Bible) 2023
ਇਸ ਲਈ ਜਿਹੜਾ ਇਸ ਗੱਲ ਨੂੰ ਨਕਾਰਦਾ ਹੈ ਉਹ ਮਨੁੱਖ ਨੂੰ ਨਹੀਂ, ਸਗੋਂ ਪਰਮੇਸ਼ਰ ਨੂੰ ਨਕਾਰਦਾ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਦਿੰਦਾ ਹੈ ।