1 Thessalonians 5:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹੜੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹੜੇ ਡਰਦੇ ਹਨ। ਜਿਹੜੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਸਾਡੀ ਤੁਹਾਡੇ ਅੱਗੇ ਬੇਨਤੀ ਹੈ ਕਿ ਆਲਸੀਆਂ ਨੂੰ ਚਿਤਾਵਨੀ ਦੇਵੋ, ਜੋ ਨਿਰਾਸ਼ ਹਨ ਉਹਨਾਂ ਨੂੰ ਉਤਸ਼ਾਹ ਦੇਵੋ, ਕਮਜ਼ੋਰਾਂ ਦੀ ਮਦਦ ਕਰੋ ਅਤੇ ਹਰ ਇੱਕ ਦੇ ਨਾਲ ਧੀਰਜ ਰੱਖੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ, ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿਓ ਜੋ ਵਿਹਲੇ ਅਤੇ ਵਿਘਨ ਪਾਉਣ ਵਾਲੇ ਹਨ, ਨਿਰਾਸ਼ ਲੋਕਾਂ ਨੂੰ ਉਤਸ਼ਾਹਤ ਕਰੋ, ਕਮਜ਼ੋਰਾਂ ਦੀ ਸਹਾਇਤਾ ਕਰਦੇ ਰਹੋ, ਹਰ ਕਿਸੇ ਨਾਲ ਧੀਰਜ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਕੁਸੂਤਿਆਂ ਨੂੰ ਸਮਝਾਓ, ਕਮਦਿਲਿਆਂ ਨੂੰ ਦਿਲਾਸਾ ਦਿਓ, ਨਿਤਾਣਿਆਂ ਨੂੰ ਸਮ੍ਹਾਲੋ, ਸਭਨਾਂ ਨਾਲ ਧੀਰਜ ਕਰੋ
Punjabi ERV
ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹਡ਼ੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹਡ਼ੇ ਡਰਦੇ ਹਨ। ਜਿਹਡ਼ੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھراؤ! اسی تُہانوں نصِیحت کرنے آں پئی بے قاعدہ ٹُرن والیاں نُوں سمجھاؤ۔ نِگھریاں ہویاں نُوں دلاسا دیو ماڑیاں نُوں سنبھالو۔ سبھناں نال صبر دا سلُوک کرو۔
Punjabi Standard Bible (Punjabi Standard Bible) 2023
ਹੇ ਭਾਈਓ, ਅਸੀਂ ਤੁਹਾਨੂੰ ਉਤਸ਼ਾਹਿਤ ਕਰਦੇ ਹਾਂ ਕਿ ਆਲਸੀਆਂ ਨੂੰ ਚਿਤਾਓ, ਜੋ ਨਿਰਾਸ਼ ਹਨ ਉਨ੍ਹਾਂ ਨੂੰ ਦਿਲਾਸਾ ਦਿਓ, ਨਿਰਬਲਾਂ ਦੀ ਸਹਾਇਤਾ ਕਰੋ, ਸਭਨਾਂ ਨਾਲ ਧੀਰਜ ਰੱਖੋ।