1 Thessalonians 5:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧਿਆਨ ਦੇਵੋ ਕਿ ਕੋਈ ਵੀ ਬੁਰਾਈ ਦਾ ਬਦਲਾ ਬੁਰਾਈ ਦੇ ਨਾਲ ਨਾ ਦੇਵੇ ਪਰ ਹਰ ਸਮੇਂ ਇੱਕ ਦੂਜੇ ਨਾਲ ਸਗੋਂ ਸਾਰਿਆਂ ਦੇ ਨਾਲ ਭਲਾਈ ਕਰਨ ਦੀ ਕੋਸ਼ਿਸ਼ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸੁਨਿਸ਼ਚਿਤ ਕਰੋ ਕਿ ਕੋਈ ਵੀ ਬੁਰੇ ਦੇ ਬਦਲੇ ਬੁਰਾ ਨਾ ਕਰੇ, ਪਰ ਹਮੇਸ਼ਾ ਉਹ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ-ਦੂਜੇ ਲਈ ਅਤੇ ਸਾਰਿਆਂ ਲਈ ਚੰਗਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖਣਾ ਭਈ ਕੋਈ ਕਿਸੇ ਨਾਲ ਬੁਰੇ ਦੇ ਵੱਟੇ ਬੁਰਾ ਨਾ ਕਰੇ ਸਗੋਂ ਇੱਕ ਦੂਏ ਲਈ ਅਤੇ ਸਭਨਾਂ ਲਈ ਸਦਾ ਭਲਿਆਈ ਦੇ ਪਿੱਛੇ ਲੱਗੇ ਰਹੋ
Punjabi ERV
ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خیال رکھو پئی کوئی کِسے نال بدی دے بدلے بدی نا کرے۔ سگوں ہر ویلے آپو وِچ تے سبھناں نال نیکی کرن دے پِچّھے لگّے رو۔
Punjabi Standard Bible (Punjabi Standard Bible) 2023
ਵੇਖੋ ਕਿ ਕੋਈ ਕਿਸੇ ਨਾਲ ਬੁਰਾਈ ਦੇ ਬਦਲੇ ਬੁਰਾਈ ਨਾ ਕਰੇ, ਸਗੋਂ ਹਮੇਸ਼ਾ ਉਹੀ ਕਰਨ ਦਾ ਯਤਨ ਕਰੋ ਜੋ ਇੱਕ ਦੂਜੇ ਲਈ ਅਤੇ ਸਭਨਾਂ ਲਈ ਭਲਾ ਹੈ।