1 Thessalonians 5:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁੱਰੱਖਿਅਤ ਅਤੇ ਦੋਸ਼ ਰਹਿਤ ਰਹਿਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਪਰਮੇਸ਼ਰ ਆਪ, ਜੋ ਸ਼ਾਂਤੀ ਦੇ ਦਾਤਾ ਹਨ, ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰਨ ਅਤੇ ਤੁਹਾਡੀ ਸੰਪੂਰਨ ਆਤਮਾ, ਮਨ ਅਤੇ ਸਰੀਰ ਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਨਿਰਦੋਸ਼ ਰੱਖਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਾਂਤੀ ਦਾ ਪਰਮੇਸ਼ਵਰ, ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ। ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਸ ਆਉਣ ਦੇ ਵੇਲੇ ਤੁਹਾਡੀ ਸਾਰੀ ਆਤਮਾ, ਜੀਵ ਅਤੇ ਸਰੀਰ ਨਿਰਦੋਸ਼ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪੇ ਤੁਹਾਨੂੰ ਪੂਰੀ ਤਰਾਂ ਪਵਿੱਤਰ ਕਰੇ ਅਰ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ ਸੰਪੂਰਨ ਬਚਿਆ ਰਹੇ
Punjabi ERV
ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸ਼ਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁਰਖਿਅਤ ਅਤੇ ਦੋਸ਼ ਰਹਿਰ ਰਹਿਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا جیہڑا تسلّی دا چشمہ اے آپ تُہانوں بالکل پاک کرے تے تُہاڈی رُوح تے جان تے بدن ساڈے خُداوند یِسُوع مسِیح دے آؤن تِیکر ثابت ثبُوت تے بے عیب بچے رہن۔
Punjabi Standard Bible (Punjabi Standard Bible) 2023
ਹੁਣ ਸ਼ਾਂਤੀ ਦਾ ਪਰਮੇਸ਼ਰ ਆਪ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡੀ ਆਤਮਾ, ਪ੍ਰਾਣ ਅਤੇ ਦੇਹ ਸਾਡੇ ਪ੍ਰਭੂ ਯਿਸੂ ਮਸੀਹ ਦੀ ਆਮਦ ਤੱਕ ਨਿਰਦੋਸ਼ ਬਣੇ ਰਹਿਣ।