1 Thessalonians 5:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰੱਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀੜਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਲੋਕ ਆਪਸ ਵਿੱਚ ਕਹਿੰਦੇ ਹੋਣਗੇ ਕਿ ਹਰ ਪਾਸੇ ਕਿੰਨਾ ਅਮਨ ਚੈਨ ਅਤੇ ਖ਼ੁਸ਼ਹਾਲੀ ਹੈ ਉਸੇ ਸਮੇਂ ਉਹਨਾਂ ਉੱਤੇ ਅਚਾਨਕ ਤਬਾਹੀ ਆ ਜਾਵੇਗੀ ਜਿਵੇਂ ਇੱਕ ਗਰਭਵਤੀ ਔਰਤ ਦੀਆਂ ਪ੍ਰਸੂਤਕ ਪੀੜਾਂ ਹੁੰਦੀਆਂ ਹਨ ਅਤੇ ਉਹ ਉਸ ਤੋਂ ਨਹੀਂ ਬਚਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਲੋਕ ਕਹਿ ਰਹੇ ਹਨ, “ਸ਼ਾਂਤੀ ਅਤੇ ਸੁਰੱਖਿਆ ਹੈ,” ਤਦ ਜਿਵੇਂ ਗਰਭਵਤੀ ਔਰਤ ਦੀ ਜਣੇਪੇ ਦੇ ਦਰਦ ਦੇ ਰੂਪ ਵਿੱਚ ਉਨ੍ਹਾਂ ਤੇ ਅਚਾਨਕ ਤਬਾਹੀ ਆਵੇਗੀ, ਅਤੇ ਉਹ ਬਚ ਨਹੀਂ ਸਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਲੋਕ ਆਖਦੇ ਹੋਣਗੇ ਭਈ ਅਮਨ ਚੈਨ ਅਤੇ ਸੁਖ ਸਾਂਦ ਹੈ ਤਦ ਜਿਵੇਂ ਗਰਭਵੰਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਣਕ ਨਾਸ ਹੋ ਜਾਵੇਗਾ ਅਤੇ ਓਹ ਕਦੀ ਨਾ ਬਚਣਗੇ
Punjabi ERV
ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀਡ਼ਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس ویلے لوک آکھدے ہون گے۔ پئی خَیر سُکھ اے۔ اوس ویلے اوہناں اُتّے ایس طرح اِک دم تباہی آوے گی۔ جیویں جمّن والی عورت نُوں پِیڑاں۔ تے اوہ کِسے طرح نا بچن گے۔
Punjabi Standard Bible (Punjabi Standard Bible) 2023
ਜਦੋਂ ਉਹ ਕਹਿੰਦੇ ਹੋਣਗੇ, “ਸ਼ਾਂਤੀ ਅਤੇ ਸੁਰੱਖਿਆ ਹੈ” ਤਾਂ ਜਿਵੇਂ ਇੱਕ ਗਰਭਵਤੀ ਔਰਤ ਨੂੰ ਜਣੇਪੇ ਦੀਆਂ ਪੀੜਾਂ ਲੱਗਦੀਆਂ ਹਨ, ਨਾਸ ਉਨ੍ਹਾਂ ਉੱਤੇ ਅਚਾਨਕ ਆ ਪਵੇਗਾ ਅਤੇ ਉਹ ਬਚ ਨਾ ਸਕਣਗੇ।