1 Timothy 1:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਮਸੀਹ ਯਿਸੂ, ਸਾਡੇ ਪ੍ਰਭੂ, ਦਾ ਧੰਨਵਾਦ ਕਰਦਾ ਹਾਂ ਕਿਉਂ ਕਿ ਉਸ ਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਸਾਡੇ ਪ੍ਰਭੂ ਮਸੀਹ ਯਿਸੂ ਦਾ ਧੰਨਵਾਦ ਕਰਦਾ ਹਾਂ, ਜਿਹਨਾਂ ਨੇ ਮੈਨੂੰ ਇਸ ਸੇਵਾ ਦੇ ਲਈ ਬਲ ਦਿੱਤਾ ਹੈ । ਉਹਨਾਂ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਆਪਣੀ ਸੇਵਾ ਦੇ ਲਈ ਨਿਯੁਕਤ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਸਾਡੇ ਪ੍ਰਭੂ ਮਸੀਹ ਯਿਸ਼ੂ ਦਾ ਧੰਨਵਾਦ ਕਰਦਾ ਹਾਂ, ਜਿਸਨੇ ਮੈਨੂੰ ਤਾਕਤ ਦਿੱਤੀ, ਉਸਨੇ ਮੈਨੂੰ ਭਰੋਸੇਯੋਗ ਸਮਝਿਆ ਅਤੇ ਮੈਨੂੰ ਆਪਣੀ ਸੇਵਾ ਵਿੱਚ ਨਿਯੁਕਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮਸੀਹ ਯਿਸੂ ਸਾਡੇ ਪ੍ਰਭੁ ਦਾ ਜਿਨ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਮਾਤਬਰ ਸਮਝ ਕੇ ਇਸ ਸੇਵਕਾਈ ਉੱਤੇ ਲਾਇਆ
Punjabi ERV
ਮੈਂ ਮਸੀਹ ਤਿਸੂ, ਸਾਡੇ ਪ੍ਰਭੂ, ਦਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਉਸਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اپنے طاقت دِین والے مسِیح یِسُوع دا ایس لئی شُکر کرنا آں۔ پئی اوس مَینُوں دیانتدار جان کے اپنی سیوا لئی مُقرّر کِیتا۔
Punjabi Standard Bible (Punjabi Standard Bible) 2023
ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ ਧੰਨਵਾਦ ਕਰਦਾ ਹਾਂ ਜਿਸ ਨੇ ਮੈਨੂੰ ਬਲ ਦਿੱਤਾ, ਕਿਉਂਕਿ ਉਸ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਆਪਣੀ ਸੇਵਕਾਈ ਲਈ ਨਿਯੁਕਤ ਕੀਤਾ।