1 Timothy 1:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਨੂੰ ਕਿਰਪਾ ਦਿਤੀ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸੱਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹੜੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦੀਪਕ ਜੀਵਨ ਪ੍ਰਾਪਤ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੇਰੇ ਉੱਤੇ ਜੋ ਸਭ ਤੋਂ ਵੱਡਾ ਪਾਪੀ ਹਾਂ, ਮਸੀਹ ਯਿਸੂ ਨੇ ਦਇਆ ਇਸ ਲਈ ਕੀਤੀ ਹੈ ਕਿ ਉਹ ਸਭ ਤੋਂ ਪਹਿਲਾਂ ਮੇਰੇ ਉੱਤੇ ਆਪਣੇ ਪੂਰੇ ਧੀਰਜ ਨੂੰ ਪ੍ਰਗਟ ਕਰਨ, ਤਾਂ ਜੋ ਮੈਂ ਉਹਨਾਂ ਦੇ ਲਈ ਇੱਕ ਉਦਾਹਰਨ ਬਣਾ, ਜੋ ਯਿਸੂ ਵਿੱਚ ਅਨੰਤ ਜੀਵਨ ਪ੍ਰਾਪਤ ਕਰਨ ਦੇ ਲਈ ਵਿਸ਼ਵਾਸ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਸ ਲਈ ਮੇਰੇ ਉੱਤੇ ਪਰਮੇਸ਼ਵਰ ਦੀ ਦਯਾ ਹੋਈ ਤਾਂ ਜੋ ਮੇਰੇ ਵਿੱਚ ਜੋ ਕਿ ਸਭ ਤੋਂ ਵੱਡਾ ਪਾਪੀ ਹੈ, ਮਸੀਹ ਯਿਸ਼ੂ ਉਹਨਾਂ ਦੇ ਲਈ ਇੱਕ ਬੇਮਿਸਾਲ ਧੀਰਜ ਪ੍ਰਗਟ ਕਰ ਸਕਣ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਉਹ ਅਨੰਤ ਜੀਵਨ ਪ੍ਰਾਪਤ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੇਰੇ ਉੱਤੇ ਇਸ ਕਾਰਨ ਰਹਮ ਹੋਇਆ ਭਈ ਮੇਰੇ ਸਬੱਬੋਂ ਜਿਹੜਾ ਮਹਾਂ ਪਾਪੀ ਹਾਂ ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਨਿਹਚਾ ਕਰਨਗੇ ਇੱਕ ਨਮੂਨਾ ਹੋਵੇ
Punjabi ERV
ਪਰ ਮੈਨੂੰ ਦਯਾ ਵਿਖਾਈ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹਡ਼ੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦ ਜੀਵਨ ਪ੍ਰਾਪਤ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرے اُتّے ایس لئی رَحم ہویا پئی یِسُوع مسِیح میرے سببّوں جیہڑا موہرلا ہاں سارا صبر وکھائے پئی جِنہاں لوکاں سدا دی زِندگی لئی اوہدے اُتّے اِیمان لیاؤنا اے اوہناں لئی مَیں نمونہ بناں۔
Punjabi Standard Bible (Punjabi Standard Bible) 2023
ਪਰ ਮੇਰੇ ਉੱਤੇ ਦਇਆ ਇਸ ਲਈ ਹੋਈ ਕਿ ਮਸੀਹ ਯਿਸੂ ਮੇਰੇ ਵਿੱਚ ਜੋ ਸਭ ਤੋਂ ਵੱਡਾ ਪਾਪੀ ਹਾਂ, ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂਕਿ ਇਹ ਉਨ੍ਹਾਂ ਲਈ ਇੱਕ ਨਮੂਨਾ ਬਣੇ ਜਿਹੜੇ ਸਦੀਪਕ ਜੀਵਨ ਪਾਉਣ ਲਈ ਉਸ ਉੱਤੇ ਵਿਸ਼ਵਾਸ ਕਰਦੇ ਹਨ।