1 Timothy 1:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਵਿਸ਼ਵਾਸ ਵਿੱਚ ਸਥਿਰ ਰਹੋ, ਅਤੇ ਉਸ ਦੇ ਆਧਾਰ ਤੇ ਜੀਣ ਜਿਸ ਨੂੰ ਤੁਸੀਂ ਮੰਨੋ ਕਿ ਸਹੀ ਹੈ। ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾ, ਇਸ ਲਈ ਉਹ ਵਿਸ਼ਵਾਸ ਤੋਂ ਡਿੱਗ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਸ਼ਵਾਸ ਅਤੇ ਸ਼ੁੱਧ ਅੰਤਹਕਰਨ ਵਿੱਚ ਕਾਇਮ ਰਹੇਂ । ਕੁਝ ਨੇ ਆਪਣੇ ਅੰਤਹਕਰਨ ਦੀ ਪਰਵਾਹ ਨਾ ਕੀਤੀ ਇਸ ਲਈ ਉਹਨਾਂ ਦਾ ਵਿਸ਼ਵਾਸ ਬਰਬਾਦ ਹੋ ਚੁੱਕਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਅਤੇ ਚੰਗੇ ਜ਼ਮੀਰ ਨੂੰ ਫੜੀ ਰੱਖੀਂ, ਜਿਸ ਨੂੰ ਕਈਆਂ ਨੇ ਛੱਡ ਕੇ ਆਪਣੇ ਵਿਸ਼ਵਾਸ ਦਾ ਜਹਾਜ਼ ਡੋਬ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਹਚਾ ਅਤੇ ਸ਼ੁੱਧ ਅੰਤਹਕਰਨ ਨੂੰ ਤਕੜਿਆਂ ਰੱਖੀਂ ਜਿਹ ਨੂੰ ਕਈਆਂ ਨੇ ਛੱਡ ਕੇ ਨਿਹਚਾ ਦੀ ਬੇੜੀ ਡੋਬ ਦਿੱਤੀ
Punjabi ERV
ਵਿਸ਼ਵਾਸ ਵਿੱਚ ਸਥਿਰ ਰਹੋ, ਅਤੇ ਉਸਦੇ ਆਧਾਰ ਤੇ ਜੀਣ ਜਿਸਨੂੰ ਤੁਸੀਂ ਮੰਨੋ ਕਿ ਸਹੀ ਹੈ। ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾ, ਇਸ ਲਈ ਉਹ ਆਸਥਾ ਤੋਂ ਡਿੱਗ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵਿਸ਼ਵਾਸ ਅਤੇ ਸ਼ੁੱਧ ਵਿਵੇਕ ਨੂੰ ਤਕੜਿਆਂ ਰੱਖੀਂ ਜਿਹ ਨੂੰ ਕਈਆਂ ਨੇ ਛੱਡ ਕੇ ਵਿਸ਼ਵਾਸ ਦੀ ਬੇੜੀ ਡੋਬ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان تے نیک نِیتی نُوں پَکیّاں رکھّیں۔ جِنہاں دے چھڈن دے سببّوں بتھیریاں لوکاں دے اِیمان دا بیڑا ڈُب گیا اے۔
Punjabi Standard Bible (Punjabi Standard Bible) 2023
ਅਤੇ ਵਿਸ਼ਵਾਸ ਅਤੇ ਸ਼ੁੱਧ ਵਿਵੇਕ ਉੱਤੇ ਕਾਇਮ ਰਹਿ, ਜਿਸ ਨੂੰ ਤਿਆਗ ਕੇ ਕੁਝ ਲੋਕਾਂ ਨੇ ਆਪਣੇ ਵਿਸ਼ਵਾਸ ਦੀ ਬੇੜੀ ਡੋਬ ਲਈ।