1 Timothy 1:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪੱਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਵਿਵਸਥਾ ਦੇ ਸਿੱਖਿਅਕ ਬਣਨ ਦੇ ਚਾਹਵਾਨ ਹਨ ਪਰ ਉਹ ਨਾ ਆਪਣੇ ਸ਼ਬਦਾਂ ਦੇ ਅਤੇ ਨਾ ਆਪਣੇ ਵਿਸ਼ਿਆਂ ਦੇ ਅਰਥ ਸਮਝਦੇ ਹਨ, ਜਿਹਨਾਂ ਦੇ ਬਾਰੇ ਉਹ ਬੜੇ ਭਰੋਸੇ ਨਾਲ ਬੋਲਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਕਾਨੂੰਨ ਦੇ ਸਿੱਖਿਅਕ ਬਣਨਾ ਚਾਹੁੰਦੇ ਹਨ, ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਹਨ ਜਾਂ ਕਿਸ ਬਾਰੇ ਉਹ ਪੂਰੇ ਭਰੋਸੇ ਨਾਲ ਪੁਸ਼ਟੀ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਸ਼ਰਾ ਦੇ ਪੜ੍ਹਾਉਣ ਵਾਲੇ ਹੋਣੇ ਚਾਹੁੰਦੇ ਹਨ ਭਾਵੇਂ ਓਹ ਸਮਝਦੇ ਹੀ ਨਹੀਂ ਭਈ ਕੀ ਬੋਲਦੇ ਅਥਵਾ ਕਿਹ ਦੇ ਵਿਖੇ ਪੱਕ ਕਰ ਕੇ ਆਖਦੇ ਹਨ
Punjabi ERV
ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪਕ੍ਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਉਪਦੇਸ਼ਕ ਹੋਣਾ ਚਾਹੁੰਦੇ ਹਨ, ਭਾਵੇਂ ਉਹ ਸਮਝਦੇ ਹੀ ਨਹੀਂ ਕਿ, ਕੀ ਬੋਲਦੇ ਅਤੇ ਕਿਸ ਦੇ ਬਾਰੇ ਯਕੀਨ ਨਾਲ ਆਖਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شریعت دے اُستاد بننا چاہندے نیں بھانویں جیہڑیاں گلّاں آکھدے نیں تے جِنہاں دا پَکّ کر دے نیں اوہ اوہناں نُوں سمجھدے وی نئیں۔
Punjabi Standard Bible (Punjabi Standard Bible) 2023
ਉਹ ਬਿਵਸਥਾ ਦੇ ਸਿਖਾਉਣ ਵਾਲੇ ਤਾਂ ਬਣਨਾ ਚਾਹੁੰਦੇ ਹਨ, ਪਰ ਜੋ ਉਹ ਕਹਿੰਦੇ ਹਨ ਅਤੇ ਜਿਨ੍ਹਾਂ ਗੱਲਾਂ 'ਤੇ ਜ਼ੋਰ ਦਿੰਦੇ ਹਨ, ਆਪ ਉਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ।