1 Timothy 2:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿੱਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਆਗਿਆ ਨਹੀਂ ਦਿੰਦਾ ਕਿ ਔਰਤ ਸਿੱਖਿਆ ਦੇਵੇ ਜਾਂ ਆਦਮੀ ਦੇ ਉੱਤੇ ਅਧਿਕਾਰ ਰੱਖੇ, ਉਹ ਚੁੱਪਚਾਪ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਔਰਤ ਨੂੰ ਸਿੱਖਿਆ ਦੇਣ ਜਾਂ ਆਦਮੀ ਉੱਤੇ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ ਸਗੋਂ ਉਹ ਅਰਾਧਨਾ ਵਿੱਚ ਚੁੱਪ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁਪ ਚਾਪ ਰਹੇ
Punjabi ERV
ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں ایہہ اجازت نئیں دیندا پئی زنانی سِکھائے۔ یا مرد اُتّے حُکم کرے۔ سگوں چُپ رہوے۔
Punjabi Standard Bible (Punjabi Standard Bible) 2023
ਮੈਂ ਔਰਤ ਨੂੰ ਇਹ ਅਨੁਮਤੀ ਨਹੀਂ ਦਿੰਦਾ ਕਿ ਉਹ ਸਿੱਖਿਆ ਦੇਵੇ ਜਾਂ ਆਦਮੀ ਉੱਤੇ ਅਧਿਕਾਰ ਰੱਖੇ, ਬਲਕਿ ਉਹ ਚੁੱਪ ਰਹੇ।