1 Timothy 2:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਜੋ ਉਸ ਨੂੰ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਇਹੀ ਕਾਰਣ ਹੈ ਕਿ ਮੈਨੂੰ ਰਸੂਲ ਚੁਣਿਆ ਗਿਆ ਸੀ। ਮੈਂ ਸੱਚ ਕਹਿ ਰਿਹਾ ਹਾਂ, ਝੂਠ ਨਹੀਂ ਬੋਲ ਰਿਹਾ। ਮੈਂ ਗੈਰ ਯਹੂਦੀਆਂ ਲਈ ਗੁਰੂ ਦੇ ਤੌਰ ਤੇ ਚੁਣਿਆ ਗਿਆ ਸੀ। ਮੈਂ ਉਨ੍ਹਾਂ ਨੂੰ ਵਿਸ਼ਵਾਸ ਕਰਨ ਅਤੇ ਸੱਚ ਜਾਨਣ ਦੇ ਉਪਦੇਸ਼ ਦਿੰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਦੇ ਲਈ ਮੈਂ ਪ੍ਰਚਾਰਕ ਅਤੇ ਰਸੂਲ ਨਿਯੁਕਤ ਕੀਤਾ ਗਿਆ ਸੀ ਕਿ ਮੈਂ ਪਰਾਈਆਂ ਕੌਮਾਂ ਨੂੰ ਵੀ ਸੱਚਾਈ ਅਤੇ ਵਿਸ਼ਵਾਸ ਦੇ ਬਾਰੇ ਸਿੱਖਿਆ ਦੇਵਾਂ । ਇਹ ਸੱਚ ਹੈ, ਮੈਂ ਝੂਠ ਨਹੀਂ ਬੋਲ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਮਕਸਦ ਲਈ ਮੈਨੂੰ ਇੱਕ ਪ੍ਰਚਾਰਕ ਅਤੇ ਇੱਕ ਰਸੂਲ ਜੋ ਗ਼ੈਰ-ਯਹੂਦੀਆਂ ਦਾ ਇੱਕ ਸੱਚਾ ਅਤੇ ਵਫ਼ਾਦਾਰ ਉਪਦੇਸ਼ਕ ਨਿਯੁਕਤ ਕੀਤਾ ਗਿਆ ਅਤੇ ਇਹ ਮੈਂ ਸੱਚ ਬੋਲ ਰਿਹਾ ਹਾਂ ਝੂਠ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਦੇ ਲਈ ਮੈਂ ਪਰਚਾਰਕ ਅਤੇ ਰਸੂਲ ਅਤੇ ਨਿਹਚਾ ਅਰ ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਥਾਪਿਆ ਗਿਆ ਸਾਂ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਮਾਰਦਾ।।
Punjabi ERV
ਇਹੀ ਕਾਰਣ ਹੈ ਜੋ ਉਸਨੂੰ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਇਹੀ ਕਾਰਣ ਹੈ ਕਿ ਮੈਨੂੰ ਰਸੂਲ ਚੁਣਿਆ ਗਿਆ ਸੀ। ਮੈਂ ਸੱਚ ਕਹਿ ਰਿਹਾ ਹਾਂ, ਝੂਠ ਨਹੀਂ ਬੋਲ ਰਿਹਾ। ਮੈਂ ਗੈਰ ਯਹੂਦੀਆਂ ਲਈ ਗੁਰੂ ਦੇ ਤੌਰ ਤੇ ਚੁਣਿਆ ਗਿਆ ਸੀ। ਮੈਂ ਉਨ੍ਹਾਂ ਨੂੰ ਵਿਸ਼ਵਾਸ ਕਰਨ ਅਤੇ ਸੱਚ ਜਾਨਣ ਦੇ ਉਪਦੇਸ਼ ਦਿੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں سَچ آکھناں آں تے جُھوٹھ نئیں آکھدا۔ پئی مَیں ایسے مطلب نال منادی کرن والا تے رسُول تے غیر قوماں نُوں اِیمان تے سچیائی دِیاں گلّاں سکھان والا لگّا آں۔
Punjabi Standard Bible (Punjabi Standard Bible) 2023
ਇਸੇ ਕਾਰਨ ਮੈਂ ਇੱਕ ਪ੍ਰਚਾਰਕ, ਰਸੂਲ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਅਤੇ ਸਚਾਈ ਦਾ ਸਿੱਖਿਅਕ ਨਿਯੁਕਤ ਕੀਤਾ ਗਿਆ; ਮੈਂ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ।