1 Timothy 2:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਔਰਤਾਂ ਵੀ ਸਾਦੇ ਕੱਪੜੇ ਪਹਿਨਣ ਜੋ ਉਚਿਤ ਅਤੇ ਸਲੀਕੇ ਵਾਲੇ ਹੋਣ । ਉਹ ਆਪਣੇ ਆਪ ਨੂੰ ਵਾਲ ਗੁੰਦ ਕੇ, ਸੋਨਾ, ਮੋਤੀ ਜਾਂ ਮਹਿੰਗੇ ਕੱਪੜਿਆਂ ਨਾਲ ਨਾ ਸ਼ਿੰਗਾਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ ਮੈਂ ਚਾਹੁੰਦਾ ਹਾਂ ਕਿ ਔਰਤਾਂ ਸੱਭਿਅਤਾ ਨਾਲ ਅਤੇ ਮਰਯਾਦਾ ਵਿੱਚ ਆਪਣੇ ਆਪ ਨੂੰ ਸੋਹਣੀ ਪੁਸ਼ਾਕੀ ਨਾਲ ਸੁਆਰਨ, ਨਾ ਕਿ ਸਿਰਫ ਵਾਲਾਂ ਦੀ ਸਜਾਵਟ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਕੱਪੜਿਆਂ ਨਾਲ,
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ ਚਾਹੁੰਦਾ ਹਾਂ ਭਈ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆ ਵਾਲਾਂ ਅਤੇ ਸੋਨੇ ਯਾ ਮੌਤੀਆਂ ਯਾ ਭਾਰੇ ਮੁੱਲ ਦੇ ਬਸਤ੍ਰਾਂ ਨਾਲ
Punjabi ERV
ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪਡ਼ੇ ਪਾਉਣ ਜਿਹਡ਼ੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪਡ਼ੇ ਨਹੀਂ ਪਹਿਨਣੇ ਚਾਹੀਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح زنانِیاں سُچجیاں کپڑیاں نال لنگھ تے سُرت نال اپنے آپ نُوں سنگارن۔ وال گُندن۔ تے سونے تے موتِیاں تے بُہتے مُل والیاں کپڑیاں نال نئیں۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਔਰਤਾਂ ਵੀ ਸਾਦਗੀ ਅਤੇ ਸੰਜੀਦਗੀ ਸਹਿਤ ਸਲੀਕੇ ਵਾਲੇ ਪਹਿਰਾਵੇ ਨਾਲ ਆਪਣੇ ਆਪ ਨੂੰ ਸਵਾਰਨ, ਨਾ ਕਿ ਵਾਲਾਂ ਦੀ ਸਜਾਵਟ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਵਸਤਰਾਂ ਨਾਲ।