1 Timothy 3:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹੜੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੀਆਂ ਪਤਨੀਆਂ ਵੀ ਆਦਰਯੋਗ ਹੋਣ । ਉਹ ਦੋਸ਼ ਲਾਉਣ ਵਾਲੀਆਂ ਨਾ ਹੋਣ ਸਗੋਂ ਸੰਜਮੀ ਅਤੇ ਹਰ ਗੱਲ ਵਿੱਚ ਵਿਸ਼ਵਾਸਯੋਗ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਔਰਤਾਂ ਨੂੰ ਸਤਿਕਾਰ ਦੇ ਯੋਗ ਹੋਣਾ ਚਾਹੀਦਾ ਹੈ, ਗ਼ਲਤ ਗੱਲਾਂ ਕਰਨ ਵਾਲੇ ਨਹੀਂ ਬਲਕਿ ਸੁਸ਼ੀਲ ਅਤੇ ਹਰ ਚੀਜ਼ ਵਿੱਚ ਵਿਸ਼ਵਾਸਯੋਗ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ ਤੀਵੀਆਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਉਂਗਲ ਕਰਨ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਮਾਤਬਰ ਹੋਣ
Punjabi ERV
ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹਡ਼ੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح زنانِیاں وی سنجیدہ ہونیاں چاہیدیاں نیں۔ اُوج لان والِیاں نا ہون سگوں پرہیزگار تے سارِیاں گلّاں وِچ اِیمان دار ہون۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਔਰਤਾਂ ਵੀ ਆਦਰਯੋਗ ਹੋਣ; ਉਹ ਦੋਸ਼ ਲਾਉਣ ਵਾਲੀਆਂ ਨਹੀਂ, ਸਗੋਂ ਸੰਜਮੀ ਅਤੇ ਸਭਨਾਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ।