1 Timothy 3:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ: ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸ ਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਗੱਲ ਬਿਨਾਂ ਕਿਸੇ ਸ਼ੱਕ ਦੇ ਕਹੀ ਜਾ ਸਕਦੀ ਹੈ ਕਿ ਸਾਡੇ ਵਿਸ਼ਵਾਸ ਦਾ ਭੇਤ ਕਿੰਨਾ ਮਹਾਨ ਹੈ, “ਪ੍ਰਭੂ ਯਿਸੂ ਮਨੁੱਖੀ ਸਰੀਰ ਵਿੱਚ ਪ੍ਰਗਟ ਹੋਏ, ਆਤਮਾ ਦੁਆਰਾ ਨੇਕ ਠਹਿਰਾਏ ਗਏ, ਸਵਰਗਦੂਤਾਂ ਨੂੰ ਦਿਖਾਈ ਦਿੱਤੇ, ਉਹਨਾਂ ਦਾ ਪਰਾਈਆਂ ਕੌਮਾਂ ਵਿੱਚ ਪ੍ਰਚਾਰ ਹੋਇਆ, ਉਹਨਾਂ ਦੇ ਵਿੱਚ ਸੰਸਾਰ ਨੇ ਵਿਸ਼ਵਾਸ ਕੀਤਾ, ਅਤੇ ਉਹ ਮਹਿਮਾ ਦੇ ਵਿੱਚ ਉੱਪਰ ਉਠਾ ਲਏ ਗਏ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਪ੍ਰਸ਼ਨਾਂ ਤੋਂ ਇਲਾਵਾ, ਇਹ ਭੇਤ ਜਿਸ ਤੋਂ ਸੱਚੀ ਭਗਤੀ ਉੱਭਰਦੀ ਹੈ ਮਹਾਨ ਹੈ: ਉਹ ਸਰੀਰ ਵਿੱਚ ਪ੍ਰਗਟ ਹੋਏ ਪਵਿੱਤਰ ਆਤਮਾ ਦੁਆਰਾ ਸਿੱਧ ਕੀਤੇ ਗਏ, ਸਵਰਗਦੂਤਾਂ ਦੁਆਰਾ ਵੇਖੇ ਗਏ, ਰਾਸ਼ਟਰਾਂ ਵਿੱਚ ਉਹਨਾਂ ਬਾਰੇ ਪ੍ਰਚਾਰ ਕੀਤਾ ਗਿਆ, ਦੁਨੀਆਂ ਵਿੱਚ ਉਹਨਾਂ ਉੱਤੇ ਵਿਸ਼ਵਾਸ ਕੀਤਾ ਗਿਆ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਸੰਗ ਭਗਤੀ ਦਾ ਭੇਤ ਵੱਡਾ ਹੈ — ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਤੋਂ ਵੇਖਿਆ ਗਿਆ, ਕੌਮਾਂ ਵਿੱਚ ਉਹ ਦਾ ਪਰਚਾਰ ਕੀਤਾ ਗਿਆ, ਜਗਤ ਵਿੱਚ ਉਸ ਉੱਤੇ ਨਿਹਚਾ ਕੀਤੀ ਗਈ, ਤੇਜ ਵਿੱਚ ਉਤਾਹਾਂ ਉਠਾ ਲਿਆ ਗਿਆ।।
Punjabi ERV
ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ; “ਉਹ ਸਾਨੂੰ ਮਨੁੱਖੀ ਸ਼ਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہدے وِچ شک نئیں پئی دِینداری دا بھید وَڈا اے یعنی اوہ جیہڑا جِسم وِچ ظاہر ہویا۔ تے رُوح وِچ راستباز مِتھیا گیا۔ تے فرِشتیاں وِچ وکھالی دِتّا۔ غیر قوماں وِچ اوہدی منادی ہوئی دُنیا وِچ مَنّیا گیا۔ تے جلال وِچ اُتانہہ چُکیا گیا۔
Punjabi Standard Bible (Punjabi Standard Bible) 2023
ਨਿਰਸੰਦੇਹ ਭਗਤੀ ਦਾ ਇਹ ਭੇਤ ਬਹੁਤ ਵੱਡਾ ਹੈ; ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਪ੍ਰਮਾਣਿਤ ਹੋਇਆ, ਸਵਰਗਦੂਤਾਂ ਨੂੰ ਵਿਖਾਈ ਦਿੱਤਾ, ਪਰਾਈਆਂ ਕੌਮਾਂ ਵਿੱਚ ਉਸ ਦਾ ਪ੍ਰਚਾਰ ਕੀਤਾ ਗਿਆ, ਸੰਸਾਰ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਮਹਿਮਾ ਵਿੱਚ ਉਤਾਂਹ ਉਠਾ ਲਿਆ ਗਿਆ।