1 Timothy 3:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਕਲੀਸਿਯਾ ਦਾ ਨਿਗਾਹਬਾਨ ਨਿਰਦੋਸ਼, ਆਪਣੀ ਪਤਨੀ ਦੇ ਨਾਲ ਵਫ਼ਾਦਾਰ, ਸਮਝਦਾਰ, ਸੰਜਮੀ, ਆਦਰਯੋਗ, ਪਰਾਹੁਣਚਾਰ, ਸਿੱਖਿਆ ਦੇਣ ਦੇ ਯੋਗ ਹੋਵੇ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਨਿਗਾਹਬਾਨ ਬਦਨਾਮੀ ਤੋਂ ਉੱਚਾ ਹੋਣਾ ਚਾਹੀਦਾ ਹੈ, ਆਪਣੀ ਪਤਨੀ ਪ੍ਰਤੀ ਵਫ਼ਾਦਾਰ, ਸੁਸ਼ੀਲ, ਸਵੈ-ਕਾਬੂ, ਸਤਿਕਾਰਯੋਗ, ਪਰਾਹੁਣਚਾਰ, ਸਿਖਾਉਣ ਦੇ ਯੋਗ,
Punjabi Bible 2016 - ਪਵਿੱਤਰ ਬਾਈਬਲ O.V.
ਸੋ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਜੋਗ ਹੋਵੇ
Punjabi ERV
ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣ ਚਾਹੀਦਾ ਹੈ ਕਿ ਲੋਕ ਉਸਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸਕਣ। ਉਸਦੀ ਕੇਵਲ ਇੱਕ ਹੀਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸਨੂੰ ਇੱਜ਼ਤ ਦੇ ਸਕਣ। ਉਸਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਾਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی نگران بے نُقص تے اِک زنانی دا بندہ۔ تے پرہیزگار تے سُرت والا تے سُچجا تے مُسافراں دی سیوا کرن والا تے سکھان وِچ چَنگا ہوئے۔
Punjabi Standard Bible (Punjabi Standard Bible) 2023
ਇਸ ਲਈ ਜ਼ਰੂਰੀ ਹੈ ਕਿ ਨਿਗਰਾਨ ਨਿਰਦੋਸ਼, ਇੱਕੋ ਪਤਨੀ ਦਾ ਪਤੀ, ਸੰਜਮੀ, ਸਮਝਦਾਰ, ਆਦਰਯੋਗ, ਪਰਾਹੁਣਚਾਰ ਅਤੇ ਸਿਖਾਉਣ ਵਿੱਚ ਨਿਪੁੰਨ ਹੋਵੇ;