1 Timothy 3:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਕਲੀਸਿਯਾ ਤੋਂ ਬਾਹਰ ਦੇ ਲੋਕਾਂ ਵਿੱਚ ਵੀ ਆਦਰਯੋਗ ਹੋਵੇ ਤਾਂ ਜੋ ਉਸ ਦਾ ਅਪਮਾਨ ਨਾ ਹੋਵੇ ਅਤੇ ਉਹ ਸ਼ੈਤਾਨ ਦੇ ਫੰਦੇ ਵਿੱਚ ਨਾ ਫਸੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦਾ ਬਾਹਰਲੇ ਲੋਕਾਂ ਵਿੱਚ ਵੀ ਚੰਗਾ ਮਾਣ ਹੋਣਾ ਜ਼ਰੂਰੀ ਹੈ, ਤਾਂ ਜੋ ਉਹ ਬਦਨਾਮੀ ਅਤੇ ਦੁਸ਼ਟ ਦੇ ਜਾਲ ਵਿੱਚ ਨਾ ਪਵੇ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ ਭਈ ਉਹ ਬੋਲੀ ਹੇਠ ਨਾ ਆ ਜਾਵੇ ਅਤੇ ਸ਼ਤਾਨ ਦੀ ਫਾਹੀ ਵਿੱਚ ਨਾ ਫਸ ਜਾਵੇ।।
Punjabi ERV
ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹਡ਼ੇ ਕਲੀਸਿਯਾ ਨਾਲ ਸੰਬੰਧ ਨਹੀਂ ਰਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫ਼ਾਹੀ ਵਿੱਚ ਨਾ ਫਸ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے باہر والیاں وِچ نیک نام ہونا چاہیدا اے۔ تاں جو ملامت وِچ تے ابلیس دی پھاہی وِچ پَھس نا جائے۔
Punjabi Standard Bible (Punjabi Standard Bible) 2023
ਬਾਹਰ ਦੇ ਲੋਕਾਂ ਵਿੱਚ ਵੀ ਉਸ ਦੀ ਗਵਾਹੀ ਚੰਗੀ ਹੋਣੀ ਚਾਹੀਦੀ ਹੈ ਤਾਂਕਿ ਉਹ ਬਦਨਾਮ ਹੋ ਕੇ ਸ਼ੈਤਾਨ ਦੀ ਫਾਹੀ ਵਿੱਚ ਨਾ ਫਸ ਜਾਵੇ।