1 Timothy 3:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਢੰਗ ਨਾਲ, ਜਿਹੜੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸ਼ਰਾਬ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹੜੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਸੇਵਕ ਵੀ ਆਦਰਯੋਗ ਹੋਣ ਅਤੇ ਉਹ ਧੋਖੇਬਾਜ਼ ਨਾ ਹੋਣ, ਬਹੁਤ ਮੈਅ ਪੀਣ ਵਾਲੇ ਨਾ ਹੋਣ ਅਤੇ ਨਾ ਹੀ ਧਨ ਦੇ ਲੋਭੀ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਸੇਵਕਾਂ ਨੂੰ ਸਤਿਕਾਰ ਦੇ ਯੋਗ ਹੋਣਾ ਚਾਹੀਦਾ ਹੈ, ਨੇਕ ਦਿਲ ਹੋਣ, ਨਾ ਕੀ ਬਹੁਤ ਦਾਖਰਸ ਪੀਣ ਵਾਲੇ ਅਤੇ ਨਾ ਹੀ ਬੇਈਮਾਨੀ ਦੀ ਕਮਾਈ ਦੇ ਲਾਲਚੀ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਪਰਕਾਰ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਬਹੁਤ ਮੈ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ
Punjabi ERV
ਇਸੇ ਢੰਗ ਨਾਲ, ਜਿਹਡ਼ੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਡੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸੁਰਾ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹਡ਼ੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح معاونین نُوں وی سنجیدہ ہونا چاہیدا اے۔ نِگلّے تے شرابی تے ناجائز نفع لین دے لالچی نا ہون۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਡੀਕਨ ਆਦਰਯੋਗ ਹੋਣ; ਉਹ ਨਾ ਦੋਗਲੇ, ਨਾ ਪਿਅੱਕੜ ਅਤੇ ਨਾ ਹੀ ਨੀਚ ਕਮਾਈ ਦੇ ਲੋਭੀ ਹੋਣ,