1 Timothy 4:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰੱਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹੜੇ ਲੋਕ ਉਸ ਵਿੱਚ ਨਿਹਚਾ ਰੱਖਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਲਈ ਅਸੀਂ ਸੰਘਰਸ਼ ਅਤੇ ਮਿਹਨਤ ਕਰਦੇ ਹਾਂ ਕਿਉਂਕਿ ਅਸੀਂ ਆਪਣੀ ਆਸ ਜਿਊਂਦੇ ਪਰਮੇਸ਼ਰ ਵਿੱਚ ਰੱਖੀ ਹੈ ਜਿਹੜੇ ਸਾਰੀ ਮਨੁੱਖਜਾਤੀ ਦੇ, ਖ਼ਾਸ ਕਰ ਕੇ ਵਿਸ਼ਵਾਸੀਆਂ ਦੇ ਮੁਕਤੀਦਾਤਾ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਅਸੀਂ ਮਿਹਨਤ ਅਤੇ ਜਤਨ ਕਰਦੇ ਹਾਂ, ਕਿਉਂਕਿ ਅਸੀਂ ਜੀਵਤ ਪਰਮੇਸ਼ਵਰ ਉੱਤੇ ਆਪਣੀ ਉਮੀਦ ਰੱਖੀ ਹੈ, ਜੋ ਸਾਰੇ ਲੋਕਾਂ ਦਾ ਮੁਕਤੀਦਾਤਾ ਹੈ ਖ਼ਾਸ ਕਰਕੇ ਉਹਨਾਂ ਲਈ ਜੋ ਵਿਸ਼ਵਾਸ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਨਮਿੱਤ ਅਸੀਂ ਮਿਹਨਤ ਅਤੇ ਜਤਨ ਕਰਦੇ ਹਾਂ ਇਸ ਲਈ ਜੋ ਅਸਾਂ ਜੀਉਂਦੇ ਪਰਮੇਸ਼ੁਰ ਉੱਤੇ ਆਸ ਲਾਈ ਹੋਈ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ ਪਰ ਖਾਸ ਕਰਕੇ ਨਿਹਚਾਵਾਨਾਂ ਦਾ ਮੁਕਤੀ ਦਾਤਾ ਹੈ।।
Punjabi ERV
ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹਡ਼ੇ ਲੋਕ ਉਸ ਵਿੱਚ ਨਿਹਚਾ ਰਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی ایسے واسطے محنت تے جتن کرنے آں۔ پئی ساڈی آس اوس جِیوندے خُدا توں اے جیہڑا سارے بندیاں نُوں نجات دین والا اے۔ تے خاص کر اِیمان والیاں نُوں۔
Punjabi Standard Bible (Punjabi Standard Bible) 2023
ਇਸੇ ਕਰਕੇ ਅਸੀਂ ਮਿਹਨਤ ਅਤੇ ਸੰਘਰਸ਼ ਕਰਦੇ ਹਾਂ, ਕਿਉਂਕਿ ਅਸੀਂ ਜੀਉਂਦੇ ਪਰਮੇਸ਼ਰ ਉੱਤੇ ਆਸ ਰੱਖੀ ਹੈ ਜਿਹੜਾ ਸਭਨਾਂ ਮਨੁੱਖਾਂ, ਖਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ।