1 Timothy 4:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸੱਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਗੱਲਾਂ ਦਾ ਤੂੰ ਅਭਿਆਸ ਕਰ ਅਤੇ ਆਪਣਾ ਸਾਰਾ ਧਿਆਨ ਇਹਨਾਂ ਉੱਤੇ ਲਾ ਤਾਂ ਜੋ ਹਰ ਕੋਈ ਤੇਰੀ ਤਰੱਕੀ ਦੇਖੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਨ੍ਹਾਂ ਗੱਲਾਂ ਤੇ ਵਿਸ਼ੇਸ਼ ਧਿਆਨ ਦੇ ਅਤੇ ਇਸੇ ਵਿੱਚ ਆਪਣੇ ਆਪ ਨੂੰ ਲਾਈ ਰੱਖ ਤਾਂ ਜੋ ਹਰ ਕੋਈ ਤੇਰੀ ਤਰੱਕੀ ਵੇਖ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਗੱਲਾਂ ਦਾ ਉੱਦਮ ਕਰ। ਇਨ੍ਹਾਂ ਵਿੱਚ ਲੱਗਾ ਰਹੁ ਭਈ ਤੇਰੀ ਤਰੱਕੀ ਸਭਨਾਂ ਉੱਤੇ ਪਰਗਟ ਹੋਵੇ
Punjabi ERV
ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں گلّاں دا فِکر کر تے ایہناں وِچ لگّا رہو۔ تاں جو تیرے وَدھن دا ساریاں نُوں پتا لگّے۔
Punjabi Standard Bible (Punjabi Standard Bible) 2023
ਇਨ੍ਹਾਂ ਗੱਲਾਂ ਉੱਤੇ ਵਿਚਾਰ ਕਰ ਅਤੇ ਇਨ੍ਹਾਂ ਵਿੱਚ ਲੱਗਾ ਰਹਿ ਤਾਂਕਿ ਤੇਰੀ ਉੱਨਤੀ ਸਭਨਾਂ ਉੱਤੇ ਪਰਗਟ ਹੋਵੇ।