1 Timothy 4:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰੱਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸੱਕਦੇ ਹੋਂ, ਜਿਹੜੇ ਤੁਹਾਡੇ ਉਪਦੇਸ਼ ਸੁਣਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਆਪਣੀ ਅਤੇ ਆਪਣੀਆਂ ਸਿੱਖਿਆਵਾਂ ਦੀ ਪੂਰੀ ਚੌਕਸੀ ਕਰ, ਇਹਨਾਂ ਵਿੱਚ ਕਾਇਮ ਰਹਿ ਕਿਉਂਕਿ ਅਜਿਹਾ ਕਰ ਕੇ ਤੂੰ ਆਪਣੀ ਅਤੇ ਆਪਣੇ ਸੁਣਨ ਵਾਲਿਆਂ ਦੀ ਮੁਕਤੀ ਦਾ ਕਾਰਨ ਹੋਵੇਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਜੀਵਨ ਅਤੇ ਸਿੱਖਿਆ ਦੀ ਰਾਖੀ ਕਰ। ਕਿਉਂਕਿ ਜੇ ਤੂੰ ਅਜਿਹਾ ਕਰੇ ਤਾਂ ਤੂੰ ਆਪਣੇ ਆਪ ਨੂੰ ਅਤੇ ਆਪਣੇ ਸੁਣਨ ਵਾਲਿਆਂ ਨੂੰ ਬਚਾ ਸਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ । ਇਨ੍ਹਾਂ ਗੱਲਾਂ ਉੱਤੇ ਪੱਕਿਆ ਰਹੁ ਕਿਉਂ ਜੋ ਤੂੰ ਇਹ ਕਰ ਕੇ ਨਾਲੇ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।।
Punjabi ERV
ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸਕਦੇ ਹੋਂ, ਜਿਹਡ਼ੇ ਤੁਹਾਡੇ ਉਪਦੇਸ਼ ਸੁਣਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اپنی تے اپنی تعلِیم دی راکھی کر۔ اوہناں گلّاں اُتّے پَکّا رہو۔ کیوں جو اجیہا کرن نال تُوں اپنی تے سُنن والیاں دی نجات دا سبّب ہوویں گا۔
Punjabi Standard Bible (Punjabi Standard Bible) 2023
ਤੂੰ ਆਪਣੇ ਅਤੇ ਆਪਣੀ ਸਿੱਖਿਆ ਦੇ ਪ੍ਰਤੀ ਸਚੇਤ ਰਹਿ ਅਤੇ ਇਨ੍ਹਾਂ ਗੱਲਾਂ ਉੱਤੇ ਕਾਇਮ ਰਹਿ, ਕਿਉਂਕਿ ਅਜਿਹਾ ਕਰਨ ਨਾਲ ਤੂੰ ਆਪਣੇ ਆਪ ਲਈ ਅਤੇ ਆਪਣੇ ਸੁਣਨ ਵਾਲਿਆਂ ਲਈ ਮੁਕਤੀ ਦਾ ਕਾਰਨ ਹੋਵੇਂਗਾ।