1 Timothy 5:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਉਹ ਆਪਣੇ ਭਲੇ ਕੰਮਾਂ ਦੇ ਲਈ ਜਾਣੀ ਜਾਂਦੀ ਹੋਵੇ ਜਿਵੇਂ ਕਿ ਉਸ ਨੇ ਬੱਚਿਆਂ ਦਾ ਪਾਲਣ-ਪੋਸ਼ਣ ਕੀਤਾ ਹੋਵੇ, ਪਰਾਹੁਣਚਾਰੀ ਕੀਤੀ ਹੋਵੇ, ਵਿਸ਼ਵਾਸੀਆਂ ਦੀ ਸੇਵਾ ਕੀਤੀ ਹੋਵੇ, ਦੁਖੀਆਂ ਦੀ ਮਦਦ ਕੀਤੀ ਹੋਵੇ ਅਤੇ ਜਿਹੜੀ ਹਰ ਭਲੇ ਕੰਮ ਵਿੱਚ ਲੱਗੀ ਰਹੀ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਆਪਣੇ ਭਲੇ ਕੰਮਾਂ ਲਈ ਮਸ਼ਹੂਰ ਹੋਵੇ, ਜਿਵੇਂ ਕਿ ਬੱਚਿਆਂ ਦੀ ਪਾਲਣ-ਪੋਸਣ, ਮਹਿਮਾਨਾਂ ਦੀ ਆਉ ਭਗਤ ਵਿੱਚ, ਪ੍ਰਭੂ ਦੇ ਲੋਕਾਂ ਦੇ ਪੈਰ ਧੋਤੇ ਹੋਣ, ਦੁਖੀਆਂ ਦੀ ਸਹਾਇਤਾ ਕੀਤੀ ਹੋਵੇ ਅਤੇ ਹਰ ਕਿਸਮ ਦੇ ਚੰਗੇ ਕੰਮਾਂ ਦੇ ਮਗਰ ਲੱਗੀ ਰਹੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਸ਼ੁਭ ਕਰਮਾਂ ਕਰਕੇ ਨੇਕਨਾਮ ਹੋਵੇ ਅਰਥਾਤ ਬਾਲਕਾਂ ਨੂੰ ਪਾਲਿਆ ਹੋਵੇ, ਓਪਰਿਆਂ ਦੀ ਆਗਤ ਭਾਗਤ ਕੀਤੀ ਹੋਵੇ, ਸੰਤਾਂ ਦੇ ਚਰਨਾਂ ਨੂੰ ਧੋਤਾ ਹੋਵੇ, ਦੁਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਰਹੀ ਹੋਵੇ
Punjabi ERV
ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗਿਆਂ ਗੱਲਾਂ ਹਨ, ਜਿਵੇਂ ਆਪਣੇ ਬਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹਡ਼ੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چَنگیاں کمّاں وِچ مشہُور ہوئے۔ بچّیاں نُوں پا لیا ہوئے تے پردیسیاں دی سیوا کِیتی ہوئے تے پاک لوکاں دے پَیر دھوتے ہون۔ تے خستہ حال والیاں دی مدد کِیتی ہوئے تے سارے نیک کمّ کرن وِچ لگّی رہی ہوئے۔
Punjabi Standard Bible (Punjabi Standard Bible) 2023
ਅਤੇ ਭਲੇ ਕੰਮਾਂ ਲਈ ਜਾਣੀ ਜਾਂਦੀ ਹੋਵੇ ਅਰਥਾਤ ਜਿਸ ਨੇ ਬੱਚਿਆਂ ਦਾ ਪਾਲਣ-ਪੋਸ਼ਣ ਕੀਤਾ ਹੋਵੇ, ਪਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਪੈਰ ਧੋਤੇ ਹੋਣ, ਦੁਖੀਆਂ ਦੀ ਸਹਾਇਤਾ ਕੀਤੀ ਹੋਵੇ ਅਤੇ ਜਿਹੜੀ ਹਰੇਕ ਭਲੇ ਕੰਮ ਵਿੱਚ ਲੱਗੀ ਰਹੀ ਹੋਵੇ।