1 Timothy 5:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਪੱਤ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿੱਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕੜੀਆਂ ਸਰੀਰਕ ਲੋੜਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਵਾਨ ਵਿਧਵਾਵਾਂ ਨੂੰ ਸੂਚੀ ਵਿੱਚ ਨਾ ਰੱਖ, ਕਿਉਂਕਿ ਜਦੋਂ ਉਹਨਾਂ ਦੀਆਂ ਕਾਮ ਵਾਸ਼ਨਾਵਾਂ ਜਾਗ ਪੈਂਦੀਆਂ ਹਨ ਤਾਂ ਉਹ ਵਿਆਹ ਕਰਨ ਦੀ ਇੱਛਾ ਕਰਦੀਆਂ ਹਨ ਅਤੇ ਮਸੀਹ ਤੋਂ ਦੂਰ ਹੋ ਜਾਂਦੀਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਘੱਟ ਉਮਰ ਦੀਆਂ ਵਿਧਵਾਵਾਂ ਹਨ, ਉਹਨਾਂ ਨੂੰ ਅਜਿਹੀ ਸੂਚੀ ਵਿੱਚ ਨਾ ਪਾਓ। ਕਿਉਂਕਿ ਉਹਨਾਂ ਦੀਆਂ ਲਿੰਗੀ ਇੱਛਾਵਾਂ ਉਹਨਾਂ ਨੂੰ ਮਸੀਹ ਤੋਂ ਦੂਰ ਕਰ ਦਿੰਦੀਆਂ ਹਨ, ਤਾਂ ਉਹ ਵਿਆਹ ਕਰਨਾ ਚਾਹੁੰਦਿਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੁਟਿਆਰ ਵਿਧਵਾਂ ਨੂੰ ਲਾਂਭੇ ਰੱਖ ਕਿਉਂ ਕਿ ਜਾਂ ਓਹ ਮਸੀਹ ਦੇ ਵਿਰੁੱਧ ਕਾਮਨਾਂ ਦੇ ਵੱਸ ਪੈ ਜਾਂਦੀਆਂ ਹਨ ਤਾਂ ਵਿਆਹ ਕਰਾਉਣਾ ਚਾਹੁੰਦੀਆਂ ਹਨ
Punjabi ERV
ਪਰ ਉਸ ਪਤ੍ਰ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿਤ੍ਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕਡ਼ੀਆਂ ਸ਼ਰੀਰਕ ਲੋਡ਼ਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مُٹیار رَنڈِیاں دے نال نا لِکھیں۔ کیوں جو جد اوہ مسِیح دے اُلٹ جِسم دے تابعیاں ہو جاندِیاں نیں تے ویاہ کرنا چاہندیاں نیں۔
Punjabi Standard Bible (Punjabi Standard Bible) 2023
ਪਰ ਜਵਾਨ ਵਿਧਵਾਵਾਂ ਨੂੰ ਸੂਚੀ ਵਿੱਚ ਸ਼ਾਮਲ ਨਾ ਕਰ, ਕਿਉਂਕਿ ਜਦੋਂ ਉਹ ਸਰੀਰਕ ਅਭਿਲਾਸ਼ਾ ਦੇ ਕਾਰਨ ਮਸੀਹ ਤੋਂ ਬੇਮੁੱਖ ਹੋ ਕੇ ਵਿਆਹ ਕਰਨਾ ਚਾਹੁੰਦੀਆਂ ਹਨ