1 Timothy 5:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹੜੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤੋਂ ਇਲਾਵਾ, ਉਹਨਾਂ ਨੂੰ ਵਿਹਲੇ ਰਹਿਣ ਅਤੇ ਘਰ-ਘਰ ਘੁੰਮਣ ਦੀ ਆਦਤ ਪੈ ਜਾਂਦੀ ਹੈ ਅਤੇ ਉਹ ਨਾ ਕੇਵਲ ਆਲਸੀ ਬਣ ਜਾਂਦੀਆਂ ਹਨ ਸਗੋਂ ਚੁਗਲੀਆਂ ਕਰਦੀਆਂ ਅਤੇ ਦੂਜਿਆਂ ਦੇ ਕੰਮਾਂ ਵਿੱਚ ਦਖ਼ਲ ਦਿੰਦੀਆਂ ਹਨ ਅਤੇ ਅਜਿਹੀਆਂ ਗੱਲਾਂ ਕਰਦੀਆਂ ਹਨ ਜੋ ਉਹਨਾਂ ਨੂੰ ਨਹੀਂ ਕਰਨੀਆਂ ਚਾਹੁੰਦੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਇਲਾਵਾ, ਉਹ ਘਰ-ਘਰ ਫਿਰ ਕੇ ਆਲਸਣਾਂ ਦੀ ਆਦਤ ਪਾ ਲੈਂਦਿਆਂ ਹਨ ਅਤੇ ਇਹ ਨਾ ਸਿਰਫ ਆਲਸਣਾਂ ਬਣ ਜਾਂਦੀਆਂ ਹਨ, ਬਲਕਿ ਉਹ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਈਆਂ ਕੰਮਾਂ ਵਿੱਚ ਆਪਣੀ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਓਹ ਘਰ ਘਰ ਫਿਰ ਕੇ ਆਲਸਣਾਂ ਬਣਨਾਂ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਜੋਗ ਗੱਲਾਂ ਕਰਦੀਆਂ ਹਨ
Punjabi ERV
ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹਡ਼ੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نالے گھر گھر پِھرکے وِھلِیاں رہناں سِکھ جاندِیاں نیں تے نِریاں وِھلِیاں ای نئیں رہندیاں سگوں بکواس کر دیاں رہندیاں نیں تے دُوجیاں دے کمّاں وِچ دخل وی دیندیاں نیں تے ناجائز گلّاں آکھدیاں نیں۔
Punjabi Standard Bible (Punjabi Standard Bible) 2023
ਇਸ ਦੇ ਨਾਲ ਹੀ, ਉਹ ਘਰ-ਘਰ ਫਿਰਦਿਆਂ ਆਲਸੀ ਬਣਨਾ ਸਿੱਖ ਜਾਂਦੀਆਂ ਹਨ; ਨਾ ਕੇਵਲ ਆਲਸੀ, ਸਗੋਂ ਉਹ ਬਕਬਕ ਕਰਦੀਆਂ ਅਤੇ ਦੂਜਿਆਂ ਦੇ ਕੰਮਾਂ ਵਿੱਚ ਦਖ਼ਲ ਦਿੰਦੀਆਂ ਅਤੇ ਅਜਿਹੀਆਂ ਗੱਲਾਂ ਬੋਲਦੀਆਂ ਹਨ ਜੋ ਉਨ੍ਹਾਂ ਨੂੰ ਨਹੀਂ ਬੋਲਣੀਆਂ ਚਾਹੀਦੀਆਂ।