1 Timothy 5:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹੜਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ” ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਵਿੱਤਰ-ਗ੍ਰੰਥ ਦੱਸਦਾ ਹੈ, “ਤੂੰ ਗਹਾਈ ਕਰਦੇ ਸਮੇਂ ਬਲਦ ਦੇ ਮੂੰਹ ਤੇ ਛਿੱਕਲਾ ਨਾ ਬੰਨ੍ਹ ।” ਇਸ ਦੇ ਨਾਲ ਇਹ ਵੀ ਕਿ, “ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ, “ਤੂੰ ਹਲ ਚਲਾਉਂਦੇ ਸਮੇਂ ਬਲਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈ,” ਅਤੇ “ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਧਰਮ ਪੁਸਤਕ ਇਹ ਆਖਦੀ ਹੈ ਭਈ ਤੂੰ ਗਾਹੁੰਦੇ ਹੋਏ ਬਲਦ ਦੇ ਮੂੰਹ ਛਿੱਕਲੀ ਨਾ ਚਾੜ੍ਹ, ਨਾਲੇ ਇਹ ਭਈ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੈ
Punjabi ERV
ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹਡ਼ਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ “ ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਵਿੱਤਰ ਗ੍ਰੰਥ ਇਹ ਆਖਦਾ ਹੈ ਕਿ ਤੂੰ ਗਾਹੁੰਦੇ ਹੋਏ ਬਲ਼ਦ ਦੇ ਮੂੰਹ ਛਿੱਕਲੀ ਨਾ ਚੜ੍ਹਾਈਂ, ਨਾਲੇ ਇਹ ਭਈ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو پاک کتاب ایہہ آکھدی اے۔ پئی گاہ وِچ وَگدے ڈھگّے دا مُنھ نا بَنّھ تے مزدُوری مزدُور دا حق اے۔
Punjabi Standard Bible (Punjabi Standard Bible) 2023
ਕਿਉਂਕਿ ਲਿਖਤ ਕਹਿੰਦੀ ਹੈ: “ਤੂੰ ਗਾਹੁੰਦੇ ਹੋਏ ਬਲਦ ਦੇ ਮੂੰਹ ਨੂੰ ਛਿੱਕਲੀ ਨਾ ਚਾੜ੍ਹ” ਅਤੇ “ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।”