1 Timothy 5:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਨਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪਰਮੇਸ਼ਰ ਅਤੇ ਮਸੀਹ ਯਿਸੂ ਅਤੇ ਚੁਣੇ ਹੋਏ ਸਵਰਗਦੂਤਾਂ ਨੂੰ ਗਵਾਹ ਮੰਨ ਕੇ ਤੇਰੇ ਅੱਗੇ ਬੜੀ ਗੰਭੀਰਤਾ ਨਾਲ ਬੇਨਤੀ ਕਰਦਾ ਹਾਂ ਕਿ ਬਿਨਾਂ ਪੱਖਪਾਤ ਦੇ ਇਹਨਾਂ ਹਿਦਾਇਤਾਂ ਦੀ ਪਾਲਣਾ ਕਰ ਅਤੇ ਹਰ ਸਮੇਂ ਨਿਰਪੱਖ ਰਹਿ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੈਨੂੰ ਪਰਮੇਸ਼ਵਰ ਅਤੇ ਮਸੀਹ ਯਿਸ਼ੂ ਅਤੇ ਚੁਣੇ ਹੋਏ ਦੂਤਾਂ ਦੀ ਨਿਗਾਹ ਵਿੱਚ ਇਹ ਹੁਕਮ ਦਿੰਦਾ ਹਾਂ ਕਿ ਤੂੰ ਬਿਨ੍ਹਾ ਕਿਸੇ ਪੱਖਪਾਤ ਦੇ ਇਨ੍ਹਾਂ ਹਿਦਾਇਤਾਂ ਨੂੰ ਮੰਨਣ ਅਤੇ ਬਿਨ੍ਹਾ ਕਿਸੇ ਪੱਖ ਦੇ ਕੰਮ ਕਰਨ ਦੀ ਕੋਸ਼ਿਸ਼ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਅਤੇ ਚੁਣਿਆਂ ਹੋਇਆ ਦੂਤਾਂ ਨੂੰ ਗਵਾਹ ਕਰ ਕੇ ਤੈਨੂੰ ਤਗੀਦ ਕਰਦਾ ਹਾਂ ਭਈ ਤੂੰ ਪੱਖ ਪਾਤ ਤੋਂ ਬਿਨਾ ਇਨ੍ਹਾਂ ਗੱਲਾਂ ਦੀ ਸੰਭਾਲਣਾ ਕਰ ਅਤੇ ਕਿਸੇ ਕੰਮ ਵਿੱਚ ਰਈ ਨਾ ਕਰ
Punjabi ERV
ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਣਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا تے خُداوند یِسُوع مسِیح تے چُنیاں ہویاں فرِشتیاں دے سامھنے مَیں تینُوں آکھ دینا آں پئی ایہناں گلّاں اُتّے انصاف نال عمل کریں تے کوئی کمّ رَئی نال نا کریں۔
Punjabi Standard Bible (Punjabi Standard Bible) 2023
ਪਰਮੇਸ਼ਰ ਅਤੇ ਮਸੀਹ ਯਿਸੂ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ ਮੈਂ ਤੈਨੂੰ ਇਹ ਹਿਦਾਇਤ ਦਿੰਦਾ ਹਾਂ ਕਿ ਬਿਨਾਂ ਕਿਸੇ ਨਾਲ ਭੇਦਭਾਵ ਕੀਤੇ ਇਨ੍ਹਾਂ ਗੱਲਾਂ ਦੀ ਪਾਲਣਾ ਕਰ ਅਤੇ ਕਿਸੇ ਗੱਲ ਵਿੱਚ ਪੱਖਪਾਤ ਨਾ ਕਰ।