1 Timothy 5:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹੜੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰੱਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਕਿਸੇ ਵਿਧਵਾ ਦੇ ਬੱਚੇ ਅਤੇ ਦੋਹਤੇ-ਪੋਤਰੇ ਹੋਣ ਤਾਂ ਉਹ ਸਭ ਤੋਂ ਪਹਿਲਾਂ ਆਪਣੇ ਪਰਿਵਾਰ ਦੇ ਨਾਲ ਸ਼ਰਧਾ ਦਾ ਵਿਵਹਾਰ ਕਰਨ ਤਾਂ ਜੋ ਉਹ ਆਪਣੇ ਮਾਤਾ-ਪਿਤਾ ਅਤੇ ਪੁਰਖਿਆਂ ਦੇ ਉਪਕਾਰਾਂ ਦਾ ਬਦਲਾ ਚੁਕਾਉਣ ਕਿਉਂਕਿ ਇਹ ਪਰਮੇਸ਼ਰ ਨੂੰ ਪਸੰਦ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਕਿਸੇ ਵਿਧਵਾ ਦੇ ਬੱਚੇ ਜਾਂ ਪੋਤਰੇ ਹੋਣ ਤਾਂ ਸਭ ਤੋਂ ਪਹਿਲਾਂ ਉਹਨਾਂ ਨੂੰ ਆਪਣੇ ਪਰਿਵਾਰ ਪ੍ਰਤੀ ਆਪਣਾ ਧਾਰਮਿਕ ਫ਼ਰਜ਼ ਨਿਭਾਉਣਾ ਚਾਹੀਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਮਾਪਿਆਂ ਅਤੇ ਦਾਦਾ-ਦਾਦੀ ਦਾ ਹੱਕ ਅਦਾ ਕਰਨਾ ਚਾਹੀਦਾ ਹੈ, ਕਿਉਂਕਿ ਇਹ ਪਰਮੇਸ਼ਵਰ ਨੂੰ ਚੰਗਾ ਲੱਗਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕਿਸੇ ਵਿਧਵਾ ਦੇ ਬਾਲਕ ਅਥਵਾ ਪੋਤਰੇ ਦੋਹਤਰੇ ਹੋਣ ਤਾਂ ਓਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ
Punjabi ERV
ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹਡ਼ੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کِسے رَنڈی زنانی دے پُتر پوترے ہون تے پہلاں اپنے گھرانے نال دِینداری دا ورتاؤ کرنا سِکھّن تے ماں باپ دا حق دین۔ کیوں جو ایہہ خُدا نُوں پسند اے۔
Punjabi Standard Bible (Punjabi Standard Bible) 2023
ਪਰ ਜੇ ਕਿਸੇ ਵਿਧਵਾ ਦੇ ਬੱਚੇ ਜਾਂ ਦੋਹਤਰੇ-ਪੋਤਰੇ ਹਨ ਤਾਂ ਉਨ੍ਹਾਂ ਨੂੰ ਚਾਹੀਦਾ ਹੈ ਕਿ ਪਹਿਲਾਂ ਆਪਣੇ ਪਰਿਵਾਰ ਵਿੱਚ ਭਗਤੀ ਦਾ ਵਿਹਾਰ ਕਰਨਾ ਸਿੱਖਣ ਅਤੇ ਆਪਣੇ ਮਾਤਾ-ਪਿਤਾ ਦੇ ਉਪਕਾਰਾਂ ਦਾ ਬਦਲਾ ਚੁਕਾਉਣ, ਕਿਉਂਕਿ ਇਹ ਪਰਮੇਸ਼ਰ ਦੇ ਸਨਮੁੱਖ ਗ੍ਰਹਿਣਯੋਗ ਹੈ।